ਡੀਜੀਪੀ ਗੌਰਵ ਯਾਦਵ ਨੇ ਜਲੰਧਰ ‘ਚ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Global Team
1 Min Read

ਚੰਡੀਗੜ੍ਹ: ਗਣਤੰਤਰ ਦਿਵਸ ‘ਤੇ ਪੰਜਾਬ ‘ਚ ਵਿਸ਼ੇਸ਼ ਮੁਹਿੰਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ  ਗਣਤੰਤਰ ਦਿਵਸ 2025 ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਪੰਜਾਬ ਦੇ ਕਈ ਸੀਨੀਅਰ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਜਲੰਧਰ ਰੇਂਜ ਅਤੇ ਲੁਧਿਆਣਾ ਰੇਂਜ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਹੁਸ਼ਿਆਰਪੁਰ, ਜਲੰਧਰ ਦੇਹਤ, ਕਪੂਰਥਲਾ, ਐਸ.ਬੀ.ਐਸ.ਨਗਰ, ਖੰਨਾ ਅਤੇ ਲੁਧਿਆਣਾ ਦੇਹਾਤ ਦੇ ਅਧਿਕਾਰੀ ਵੀ ਸ਼ਾਮਿਲ ਸਨ।

ਇਸ ਮੀਟਿੰਗ ਵਿੱਚ ਡੀਜੀਪੀ ਅੰਦਰੂਨੀ ਸੁਰੱਖਿਆ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਏਡੀਜੀਪੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਆਈਜੀਪੀ ਲੁਧਿਆਣਾ ਰੇਂਜ, ਪੁਲਿਸ ਕਮਿਸ਼ਨਰ, ਜਲੰਧਰ, ਡੀਆਈਜੀ ਜਲੰਧਰ ਰੇਂਜ, ਐਸਐਸਪੀ ਅਤੇ ਜ਼ਿਲ੍ਹਿਆਂ ਦੇ ਸਾਰੇ ਗਜ਼ਟਿਡ ਅਧਿਕਾਰੀ ਹਾਜ਼ਿਰ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਵਿਦੇਸ਼ਾਂ ਤੋਂ ਲੋੜੀਂਦੇ ਅਪਰਾਧੀਆਂ ‘ਤੇ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਵਾਪਿਸ ਲਿਆਉਣ ਲਈ ਲੁੱਕ ਆਊਟ ਸਰਕੂਲਰ (LOC), ਰੈੱਡ ਕਾਰਨਰ ਨੋਟਿਸ (RCN), ਓਪਨ ਅਰੇਸਟ ਵਾਰੰਟ, BCN, ਹਵਾਲਗੀ ਪ੍ਰਸਤਾਵ ਜਾਰੀ ਕਰਨ ‘ਤੇ ਧਿਆਨ ਦਿੱਤਾ ਜਾਵੇਗਾ। 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment