ਅੰਮ੍ਰਿਤਸਰ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨਾਲ ਡੀਸੀਪੀ ਪਰਮਿੰਦਰ ਭੰਡਾਲ ਵੀ ਮੌਜੂਦ ਸਨ। ਨਤਮਸਤਕ ਹੋਣ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੇਸ਼ ਵਿਰੋਧੀ ਤਾਕਤਾਂ, ਖਾਸਕਰ ਪਾਕਿਸਤਾਨੀ ਏਜੰਸੀਆਂ ਲਈ ਕੰਮ ਕਰਨ ਵਾਲਿਆਂ ਨੂੰ ਸਖਤ ਚੇਤਾਵਨੀ ਦਿਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਡੀਜੀਪੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਪੰਜਾਬ ਦੇ ਮਾਹੌਲ ਬਾਰੇ ਕੋਈ ਸ਼ੰਕਾ ਹੈ ਤਾਂ ਉਹ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਤੋਂ ਜਾਣਕਾਰੀ ਲੈ ਕੇ ਆਪਣੇ ਸ਼ੰਕਿਆਂ ਨੂੰ ਦੂਰ ਕਰ ਸਕਦਾ ਹੈ। ਡੀਜੀਪੀ ਨੇ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਅਤੇ ਪੰਜਾਬ ਪੁਲਿਸ ਅਤੇ ਇਥੋਂ ਦੇ ਲੋਕ ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਆਮ ਹੈ।
Today, I paid obeisance at Shri Darbar Sahib in #Amritsar and prayed for the peace & harmony of the state.
Reviewed security arrangements for the upcoming #Baisakhi celebrations, @PunjabPoliceInd will keep #Punjab safe and secure.#SafePunjab pic.twitter.com/q9LsFsXqrW
— DGP Punjab Police (@DGPPunjabPolice) April 10, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.