ਖਨੌਰੀ : ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰ.ਨ ਵਰਤ ਅੱਜ ਵੀਹਵੇਂ ਦਿਨ ਵੀ ਜਾਰੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਖਨੌਰੀ ਸਰਹੱਦ ਪਹੁੰਚੇ ਹਨ। ਇਸ ਦੌਰਾਨ ਕਿਸਾਨ ਜਥੇਬੰਦੀ ਦੇ ਆਗੂਆਂ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਮੀਟਿੰਗ ਹੋਈ ਹੈ। ਇਸ ਤੋਂ ਬਾਅਦ ਡੀਜੀਪੀ ਗੌਰਵ ਯਾਦਵ ਮ.ਰਨ ਵਰਤ ‘ਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀ ਵੀ ਸਨ।
ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ। ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ ।ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦਾ ਪਾਲਣ ਕਰਦੇ ਅੱਜ ਉਹ ਇੱਥੇ ਆਏ ਹਨ। ਦਰਅਸਲ ਕੁੱਝ ਦਿਨ ਪਹਿਲਾਂ ਡੱਲੇਵਾਲ ਦੀ ਵਿਗੜ ਰਹੀ ਸਿਹਤ ਨੂੰ ਲੈਕੇ ਸੁਪਰੀਮ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਇਸ ਕਰਕੇ ਉਹਨਾਂ ਨੂੰ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।ਪਰ ਕਿਸਾਨਾਂ ਦਾ ਅੰਦੋਲਨ ਸ਼ਾਂਤ ਚੱਲ ਰਿਹਾ ਹੈ। ਇਸ ਕਰਕੇ ਉਹਨਾਂ ਉੱਪਰ ਕਿਸੇ ਪ੍ਰਕਾਰ ਦੀ ਕੋਈ ਸਖ਼ਤੀ ਨਾ ਕੀਤੀ ਜਾਵੇ। ਇਹਨਾਂ ਦੀ ਸਿਹਤ ਨੂੰ ਲੈਕੇ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਚਿੰਤਤ ਹੈ। ਮੁੱਖ ਮੰਤਰੀ ਪੰਜਾਬ ਦੁਆਰਾ ਖਾਸ ਤੌਰ ‘ਤੇ ਯਤਨ ਕੀਤੇ ਜਾ ਰਹੇ ਹਨ ਕਿ ਕੇਂਦਰ ਨਾਲ ਗੱਲਬਾਤ ਕੀਤੀ ਜਾ ਸਕੇ। ਕੇਂਦਰ ਸਰਕਾਰ ਦੇ ਨੁਮਾਇੰਦੇ ਕੇ ਰਾਹੀਂ ਕੇਂਦਰ ਤੋਂ ਗੱਲਬਾਤ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।