Home / News / BIG NEWS : ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਜਾਂਚ ਲਈ 3 ਮੈਂਬਰੀ SIT ਦਾ ਗਠਨ

BIG NEWS : ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੀ ਜਾਂਚ ਲਈ 3 ਮੈਂਬਰੀ SIT ਦਾ ਗਠਨ

ਚੰਡੀਗੜ੍ਹ : ਸਿੰਘੂ ਬਾਰਡਰ ‘ਤੇ 15 ਅਕਤੂਬਰ ਨੂੰ ਬੇਰਹਿਮੀ ਨਾਲ ਕਤਲ ਕੀਤੇ ਲਖਬੀਰ ਸਿੰਘ ਦੇ ਮਾਮਲੇ ਸਬੰਧੀ ਪੰਜਾਬ ਦੇ ਡੀ.ਜੀ.ਪੀ., ਆਈ.ਪੀ.ਐੱਸ. ਸਹੋਤਾ ਵੱਲੋਂ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ ਟੀਮ ਦੀ ਅਗਵਾਈ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਓਰੋ ਆਫ ਇਨਵੈਸਟੀਗੇਸ਼ਨ ਵਰਿੰਦਰ ਕੁਮਾਰ ਵੱਲੋਂ ਕੀਤੀ ਜਾਵੇਗੀ।

ਡੀਜੀਪੀ ਵੱਲੋਂ ਬਣਾਈ ਗਈ ਹੈ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਇੰਦਰਬੀਰ ਸਿੰਘ ਅਤੇ ਐੱਸ. ਐੱਸ. ਪੀ. ਤਰਨਤਾਰਨ ਹਰਵਿੰਦਰ ਸਿੰਘ ਮੈਂਬਰ ਹੋਣਗੇ।

ਦੱਸਣਯੋਗ ਹੈ ਕਿ ਮ੍ਰਿਤਕ ਲਖਬੀਰ ਸਿੰਘ ਦੀ ਭੈਣ ਨੇ ਦੋਸ਼ ਲਾਇਆ ਸੀ ਕਿ ਲਖਬੀਰ ਸਿੰਘ ਨੂੰ ਬਹਿਲਾ-ਫੁਸਲਾ ਕੇ ਸਿੰਘੂ ਬਾਰਡਰ ‘ਤੇ ਲਿਜਾਇਆ ਗਿਆ ਅਤੇ ਫਿਰ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਹੁਣ ਐੱਸ.ਆਈ.ਟੀ. ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਕਿ ਲਖਬੀਰ ਸਿੰਘ ਆਖ਼ਰ ਕਿਸ ਦੇ ਨਾਲ ਸਿੰਘੂ ਬਾਰਡਰ ਪਹੁੰਚਿਆ ਸੀ ਅਤੇ ਇਸ ਪੂਰੀ ਘਟਨਾ ਵਿੱਚ ਕੌਣ-ਕੌਣ ਲੋਕ ਸ਼ਾਮਲ ਸਨ।

 

Check Also

ਸ਼੍ਰੋਮਣੀ ਅਕਾਲੀ ਦਲ ਨੂੰ ਚੁਣੌਤੀ ਪ੍ਰਵਾਨ; ਭਾਜਪਾ ਨੇ ਖਾਲਸਾ ਪੰਥ ਦੀਆਂ ਪਵਿੱਤਰ ਸੰਸਥਾਵਾਂ ’ਤੇ ਸਿੱਧਾ ਹਮਲਾ ਕੀਤਾ ਹੈ: ਸੁਖਬੀਰ ਬਾਦਲ

ਕਰਤਾਰਪੁਰ (ਜਲੰਧਰ): ਪਾਜਪਾ ਅਤੇ ਕੇਂਦਰ ਸਰਕਾਰ ’ਤੇ ਸਿੱਧਾ ਹੱਲਾ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ …

Leave a Reply

Your email address will not be published. Required fields are marked *