ਨਸ਼ਿਆਂ ਤੇ ਨਕੇਲ ਕੱਸਣ ਲਈ DGP ਪਹੁੰਚੇ ਲੁਧਿਆਣਾ

Rajneet Kaur
3 Min Read

ਲੁਧਿਆਣਾ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।ਸੂਬੇ ਭਰ ਵਿੱਚ ਨਸ਼ਾ ਤਸਕਰਾਂ ਦੇ ਖਿਲਾਫ ਚੱਲ ਰਹੀ ਮੁਹਿੰਮ ਦੇ ਤਹਿਤ ਡੀਜੀਪੀ, ਪੁਲਿਸ ਕਮਿਸ਼ਨਰ ਅਤੇ ਪੁਲਿਸ ਤੇ ਹੋਰ ਉੱਚ ਅਧਿਕਾਰੀ 250 ਦੇ ਕਰੀਬ ਪੁਲਿਸ ਮੁਲਾਜ਼ਮਾਂ ਦੇ ਨਾਲ ਸਲੇਮ ਟਾਬਰੀ ਇਲਾਕੇ ਵਿੱਚ ਪਹੁੰਚੇ ਅਤੇ ਨਸ਼ਾ ਤਸਕਰਾਂ ਦੇ ਖਿਲਾਫ ਸਰਚ ਸ਼ੁਰੂ ਕੀਤੀ।ਸਲੇਮ ਟਾਬਰੀ ਤੋਂ ਬਾਅਦ ਪੁਲਿਸ ਘੋੜਾ ਕਲੋਨੀ ਇਲਾਕੇ ਵਿੱਚ ਪਹੁੰਚੀ । ਛਾਪੇਮਾਰੀ  ਦੌਰਾਨ ਪੁਲਿਸ  ਨੂੰ ਦੋ ਮੁਲਜ਼ਮਾਂ ਦੇ ਕਬਜ਼ੇ ਚੋਂ 12 ਗਰਾਮ ਹੈਰੋਇਨ ਮਿਲੀ। ਸਰਚ ਅਭਿਆਨ ਦੇ ਦੌਰਾਨ ਪੁਲਿਸ ਨੇ ਦੋਵਾਂ ਇਲਾਕਿਆਂ ਨੂੰ ਸੀਲ ਕਰ ਦਿੱਤਾ ਸੀ।

ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸੇ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਾਲ ਏਡੀਜੀਪੀ ਗੁਰਪ੍ਰੀਤ ਦਿਓ ਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੱਜ ਪੂਰੇ ਪੰਜਾਬ ਵਿੱਚ ਸਰਚ ਅਭਿਆਨ ਚਲਾਇਆ ਗਿਆ ਹੈ।  ਡੀਜੀਪੀ ਦਾ ਕਹਿਣਾ ਹੈ ਕਿ ਨਫ਼ਰਤੀ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੇਕਰ ਕੋਈ ਵੀ ਵਿਅਕਤੀ ਕਿਸੇ ਧਰਮ ਖਿਲਾਫ ਭਾਸ਼ਣ ਦੇਵੇਗਾ ਤਾਂ ਸਖ਼ਤ ਕਰਾਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਹੈ ਕਿ ਸੂਬੇ ਦਾ ਮਾਹੌਲ ਖਰਾਬ ਨਹੀ ਕਰਨ ਦੇਵਾਂਗੇ।

ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ‘ਗਨ ਕਲਚਰ’ ‘ਤੇ ਰੋਕ ਲਗਾਉਣ ਲਈ ਸਾਰੇ ਹਥਿਆਰ ਲਾਇਸੈਂਸਾਂ ਦੀ ਸਮੀਖਿਆ ਦੇ ਹੁਕਮ ਦਿੱਤੇ ਤੇ ਅਗਲੇ ਤਿੰਨ ਮਹੀਨੇ ਤੱਕ ਨਵਾਂ ਲਾਇਸੈਂਸ ਜਾਰੀ ਕਰਨ ‘ਤੇ ਰੋਕ ਲਗਾਉਣ ਦਾ ਐਲਾਨ ਕੀਤਾ।ਇਸੇ ਤਰ੍ਹਾਂ ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਅਗਲੇ ਤਿੰਨ ਮਹੀਨਿਆਂ ਦੌਰਾਨ ਕੋਈ ਵੀ ਨਵਾਂ ਲਾਇਸੈਂਸ ਆਮ ਤੌਰ ‘ਤੇ ਜਾਰੀ ਨਾ ਕੀਤਾ ਜਾਵੇ ਅਤੇ ਕਿਹਾ ਗਿਆ ਹੈ ਕਿ ਲਾਇਸੈਂਸ ਸਿਰਫ਼ ਉਸ ਸਥਿਤੀ ਵਿਚ ਹੀ ਜਾਰੀ ਕੀਤਾ ਜਾਵੇ ਜਿੱਥੇ ਅਸਲ ਵਿਚ ਇਸ ਦੀ ਬਹੁਤ ਜ਼ਿਆਦਾ ਲੋੜ ਹੋਵੇ ਅਤੇ ਬਿਨੈਕਾਰ ਅਸਲਾ ਲਾਇਸੈਂਸ ਜਾਰੀ ਕਰਨ ਵਾਲੀ ਅਥਾਰਟੀ ਹੋਵੇ। ਦਿੱਤਾ ਤਰਕ ਨਾਲ ਪੂਰੀ ਤਰ੍ਹਾਂ ਸੰਤੁਸ਼ਟ ਹੋਣਾ ਚਾਹੀਦਾ ਹੈ। ਸ਼ੋਸ਼ਲ ਮੀਡੀਆ ਪਲੇਟਫਾਰਮਾਂ ਸਮੇਤ ਹਥਿਆਰਾਂ ਅਤੇ ਗੋਲਾ ਬਾਰੂਦ ਦੇ ਜਨਤਕ ਪ੍ਰਦਰਸ਼ਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਵੀ ਦਿੱਤੇ ਗਏ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment