ਕਿਸਾਨਾਂ ਦੇ ਹੱਕ ‘ਚ ਆਏ ਢੱਡਰੀਆਂ ਵਾਲੇ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਦਿੱਲੀ ਵਿੱਚ ਧਰਨਾ ਦੇ ਰਹੇ ਕਿਸਾਨਾਂ ਦੇ ਹੱਕ ਵਿੱਚ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਸਾਹਮਣੇ ਆਏ ਹਨ। ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰਨ ਦਾ ਐਲਾਨ ਕੀਤਾ ਹੈ।

ਰਣਜੀਤ ਸਿੰਘ ਢੱਡਰੀਆਂ ਵਾਲੇ ਇਹਨਾਂ ਪਰਿਵਾਰਾਂ ਦੀ 21 ਲੱਖ ਰੁਪਏ ਨਾਲ ਮਾਲੀ ਸਹਾਇਤਾ ਕਰਨਗੇ। ਬੀਤੇ ਦਿਨ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਸਿੰਘਾਂ ਦਾ ਇੱਕ ਜਥਾ ਦਿੱਲੀ ਪਹੁੰਚਿਆ ਸੀ। ਜਿਸ ਦੌਰਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਵੀ ਆਪ ਦਿੱਲੀ ਪਹੁੰਚ ਕੇ ਕਿਸਾਨਾਂ ਦੇ ਅੰਦੋਲਨ ਦਾ ਹਿੱਸਾ ਬਣਨਾ ਚਾਹੁੰਦੇ ਹਨ ਪਰ ਕੁਝ ਹਲਾਤਾਂ ਕਰਕੇ ਅਜਿਹੀ ਕਰਨਾ ਮੁਸ਼ਕਲ ਹੈ। ਇਸ ਲਈ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਤੋਂ ਵੱਡੀ ਗਿਣਤੀ ‘ਚ ਉਨ੍ਹਾਂ ਦੇ ਨਿਰਦੇਸ਼ਾਂ ਤਹਿਤ ਸਿੰਘਾਂ ਦਾ ਜੱਥਾ ਇੱਥੇ ਪਹੁੰਚਿਆ ਹੈ।

ਰਣਜੀਤ ਸਿੰਘ ਢੱਡਰੀਆਂ ਵਾਲੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀਬਾੜੀ ਆਰਡੀਨੈਂਸਾਂ ਖਿਲਾਫ਼ ਅਤੇ ਕਿਸਾਨਾਂ ਦੇ ਸਮਰਥਨ ’ਚ ਸ਼ੁਰੂ ਤੋਂ ਹੀ ਅਵਾਜ਼ ਚੁੱਕ ਰਹੇ ਹਨ।  ਕਿਸਾਨ ਆਗੂਆਂ ਦੇ ਮਸ਼ਵਰੇ ਤੋਂ ਬਾਅਦ ਹੀ ਇਹ ਫੈਸਲਾ ਕੀਤਾ ਕਿ ਅੰਦੋਲਨ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ, ਉਨ੍ਹਾਂ ਦੇ ਪਰਿਵਾਰਾਂ ਨੂੰ ਗੁਰਦੁਆਰਾ ਪ੍ਰਮੇਸ਼ਵਰ ਦੁਆਰ ਵਿਖੇ 21 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

Share this Article
Leave a comment