ਚੰਡੀਗੜ੍ਹ: ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿੱਚ ਰਲੇਵਾਂ ਕਰ ਦਿੱਤਾ। ਧਰਮਵੀਰ ਗਾਂਧੀ ਨੇ ਸਾਲ 2016 ‘ਚ ਹੀ ‘ਆਪ’ ਤੋਂ ਦੂਰੀ ਬਣਾ ਲਈ ਸੀ। ਡਾ: ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ।
ਡਾ. ਗਾਂਧੀ ਦੇ ਕਾਂਗਰਸ ਵਿੱਚ ਰਲੇਵੇਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਸ਼ਾਹੀ ਪਰਿਵਾਰ ਤੋਂ ਬਿਨਾਂ ਵੀ ਪਾਰਟੀ ਨੂੰ ਪਟਿਆਲਾ ਵਿੱਚ ਮਜ਼ਬੂਤ ਆਧਾਰ ਮਿਲਿਆ ਹੈ। ਕਾਂਗਰਸ ਨੂੰ ਪਟਿਆਲਾ ਸੀਟ ਲਈ ਪ੍ਰਭਾਵਸ਼ਾਲੀ ਚਿਹਰੇ ਦੀ ਤਲਾਸ਼ ਸੀ। ਸਾਬਕਾ ਸੰਸਦ ਮੈਂਬਰ ਡਾ: ਗਾਂਧੀ ਦੇ ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਦੀ ਪਟਿਆਲਾ ਤੋਂ ਉਮੀਦਵਾਰ ਦੀ ਭਾਲ ਖ਼ਤਮ ਹੋ ਸਕਦੀ ਹੈ। ਡਾ: ਗਾਂਧੀ ਮੂਲ ਰੂਪ ਵਿੱਚ ਪਟਿਆਲਾ ਦੇ ਰਹਿਣ ਵਾਲੇ ਹਨ ਅਤੇ ਇਲਾਕੇ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਅਜਿਹੇ ‘ਚ ਭਾਜਪਾ ਨੂੰ ਪਟਿਆਲਾ ਸੀਟ ‘ਤੇ ਚੰਗੀ ਟੱਕਰ ਮਿਲ ਸਕਦੀ ਹੈ। ਧਰਮਵੀਰ ਗਾਂਧੀ ਨੇ ਸਾਲ 2014 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਲੜੀ ਸੀ ਅਤੇ ਵੱਡੀ ਜਿੱਤ ਹਾਸਲ ਕੀਤੀ ਸੀ।
आज पटियाला के पूर्व सांसद श्री @DharamvirGandhi जी कांग्रेस में शामिल हो रहे हैं। यह पार्टी के लिए बहुत खुशी की बात है।
कांग्रेस पार्टी की विचारधारा से प्रेरित होकर धर्मवीर जी कांग्रेस में सम्मिलित हुए हैं।
मैं कांग्रेस की तरफ से उनका स्वागत करता हूं।
: पंजाब के कांग्रेस… pic.twitter.com/iwSIHX89v7
— Congress (@INCIndia) April 1, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।