ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰ ਰਹੇ ਡਾ.ਧਰਮਵੀਰ ਗਾਂਧੀ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

TeamGlobalPunjab
2 Min Read

ਨਵੀਂ ਦਿੱਲੀ: ਸਾਬਕਾ ਮੈਂਬਰ ਪਾਰਲੀਮੈਂਟ ਡਾਕਟਰ ਧਰਮਵੀਰ ਗਾਂਧੀ ਜੋ ਕਿ ਨਾਗਰਿਕਤਾ ਸੋਧ ਕਾਨੂੰਨ ਅਤੇ ਨੈਸ਼ਨਲ ਰਜਿਸਟਰ ਸਿਟੀਜ਼ਨ ਦੇ ਵਿਰੋਧ ਵਿੱਚ ਅੱਜ ਦਿੱਲੀ ਦੇ ਲਾਲ ਕਿਲੇ ਵਿੱਚ ਧਰਨਾ ਦੇਣ ਲੱਗੇ ਸਨ ਤਾਂ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ।

ਇਸ ਤੋਂ ਇਲਾਵਾ ਸਵਰਾਜ ਇੰਡੀਆ ਪਾਰਟੀ ਦੇ ਪ੍ਰਧਾਨ ਯੋਗਿੰਦਰ ਯਾਦਵ ਸਣੇ ਸਾਬਕਾ ਐਮ.ਪੀ. ਦਿੱਲੀ ਸੰਦੀਪ ਦਿਕਸ਼ਿਤ,  ਸਵਰਾਜ ਇੰਡੀਆ ਦਿੱਲੀ ਇਕਾਈ ਦੇ ਪ੍ਰਧਾਨ ਕਰਨਲ ਜੈਵੀਰ,  ਏ.ਆਈ.ਐੱਸ.ਏ. ਦੇ ਪ੍ਰਧਾਨ ਸੁਚੇਤਾ ਡੀ,  ਯੂਥ ਲੀਡਰ ਉਮਰ ਖਾਲਿਦ, ਨਦੀਮ ਖਾਨ ਨੂੰ ਵੀ ਦਿੱਲੀ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ।

ਡਾਕਟਰ ਗਾਂਧੀ ਨੇ ਸਾਡੇ ਪੱਤਰਕਾਰਾਂ ਨਾਲ ਦਿੱਲੀ ਤੋਂ ਫੋਨ ਤੇ ਗੱਲ ਕਰਦਿਆਂ ਕਿਹਾ ਸੀ ਕਿ ਇਹ ਕਾਨੂੰਨ ਭਾਰਤ ਦੇ ਸੰਵਿਧਾਨ ਦੇ ਖਿਲਾਫ ਹੈ ਅਤੇ ਆਪਸੀ ਭਾਈਚਾਰੇ ਧਾਰਮਿਕ ਵਿਤਕਰੇ ਅਤੇ ਫਿਰਕੂ ਅਧਾਰ ਤੇ ਸਮਾਜ ਨੂੰ ਫੁੱਟ, ਨਫਰਤ ਅਤੇ ਹਿੰਸਾ ਵੱਲ ਧੱਕਦਾ ਹੋਇਆ ਦੇਸ਼ ਵਿਚ ਫਾਸ਼ੀਵਾਦੀ ਮਾਹੌਲ ਪੈਦਾ ਕਰ ਰਿਹਾ ਹੈ। ਮੋਦੀ ਸਰਕਾਰ ਦੀਆਂ ਫਿਰਕੂ ਨੀਤੀਆਂ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਡਾਕਟਰ ਗਾਂਧੀ ਨੇ ਕਿਹਾ ਸਰਕਾਰ ਰਾਮ ਮੰਦਰ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ ਅਤੇ ਨਾਗਰਿਕਤਾ ਕਾਨੂੰਨ ਵਰਗੇ ਫਿਰਕੂ ਮੁੱਦਿਆਂ ਰਾਹੀਂ ਦੇਸ਼ ਵਿੱਚ ਡਰ ਅਤੇ ਨਫਰਤ ਦਾ ਮਹੌਲ ਪੈਦਾ ਕਰ ਰਹੀ ਹੈ।

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਆਰਥਿਕ ਮੰਦਹਾਲੀ, ਬੇਰੋਜ਼ਗਾਰੀ, ਵੱਧ ਰਿਹਾ ਸਰਕਾਰੀ ਕਰਜ਼ਾ, ਬੈਂਕਾਂ ਦਾ ਕੰਗਾਲ ਹੋਣਾ ਜਿਹੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੇ ਕਾਰੇ ਕਰ ਰਹੀ ਹੈ ਜਿਹੜਾ ਕਿ ਬਹੁਤ ਸ਼ਰਮਨਾਕ ਹੈ।

- Advertisement -

Share this Article
Leave a comment