ਪੰਜਾਬ ਦੇ ਨਵੇਂ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲੱਗਿਆ ਈਟੀਟੀ ਅਧਿਆਪਕਾਂ ਦਾ ਧਰਨਾ

TeamGlobalPunjab
2 Min Read

ਬਰਨਾਲਾ : ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਅੱਜ ਡੈਪੂਟੇਸ਼ਨ ’ਤੇ ਚੱਲ ਰਹੇ ਈਟੀਟੀ ਅਧਿਆਪਕਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ’ਚੋਂ ਸੈਂਕੜੇ ਅਧਿਆਪਕਾਂ ਨੇ ਇਸ ਧਰਨੇ ’ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਹ 200 ਤੋਂ 300 ਕਿਲੋਮੀਟਰ ਤੋਂ ਸਫ਼ਰ ਕਰ ਕੇ ਡਿਊਟੀ ਕਰ ਰਹੇ ਹਨ, ਜੋ ਕਿ ਸਰਾਸਰ ਪਾਲਿਸੀ ਤੇ ਵਿਭਾਗ ਦੇ ਨਿਯਮਾਂ ਦੇ ਖ਼ਿਲਾਫ਼ ਹੈ।

ਮੀਤ ਹੇਅਰ ਵੱਲੋਂ ਵਿਸ਼ਵਾਸ ਦੁਆਇਆ ਗਿਆ ਕਿ ਸਿੱਖਿਆ ਵਿਭਾਗ ਵਿਚ ਆਉਣ ਵਾਲੇ ਦਿਨਾਂ ਵਿਚ ਨਵੀਂਆਂ ਨੀਤੀਆਂ ਬਣਾਈਆਂ ਜਾਣਗੀਆਂ, ਜਿਸ ਲਈ ਸਰਕਾਰ ਨੂੰ ਕੁਝ ਸਮਾਂ ਦੇਣ ਦੀ ਲੋੜ ਹੈ। ਉਨ੍ਹਾਂ ਈਟੀਟੀ ਅਧਿਆਪਕਾਂ ਨੂੰ ਡੈਪੂਟੇਸ਼ਨਾਂ ਸਬੰਧੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ।

ਵਿਭਾਗ ਵੱਲੋਂ 31 ਮਾਰਚ 2022 ਤਕ ਸਾਰੇ ਅਧਿਆਪਕ ਜਿਨ੍ਹਾਂ ਦੀ ਬਦਲੀ ਹੋਈ ਹੈ, ਉਨ੍ਹਾਂ ਨੂੰ 1 ਅਪ੍ਰੈਲ 2022 ਨੂੰ ਡੈਪੂਟੇਸ਼ਨ ਕਰਨ ਦਾ ਹੁਕਮ ਜਾਰੀ ਕੀਤਾ ਸੀ, ਪਰ ਵਿਭਾਗ ਵਲੋਂ ਅਜੇ ਤਕ ਕੋਈ ਵੀ ਅਧਿਆਪਕ ਡੈਪੂਟੇਸ਼ਨ ਨਹੀਂ ਕੀਤਾ ਗਿਆ, ਜੋਕਿ ਪੱਤਰ ਅਨੁਸਾਰ ਹੁਕਮਾਂ ਦੀ ਉਲੰਘਣਾ ਹੈ। ਇਸ ਲਈ ਸਮੂਹ ਬਦਲੀ ਹੋਏ ਈਟੀਟੀ ਅਧਿਆਕਾਂ ਨੇ ਮੰਗ ਕੀਤੀ ਕਿ ਸਾਨੂੰ ਤੁਰੰਤ ਪ੍ਰਭਾਵ ਤੋਂ ਡੈਪੂਟੇਸ਼ਨ ਰੱਦ ਕਰ ਕੇ ਬਦਲੀ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਪਿਤਰੀ ਸਕੂਲ ਭੇਜਿਆ ਜਾਵੇ ਤੇ ਸਿੰਗਲ ਟੀਚਰ ਅਧਿਆਪਕਾਂ ਨੂੰ ਵੀ ਡੈਪੂਟੇਸ਼ਨ ਕੀਤਾ ਜਾਵੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment