ਢੇਸੀ ਨੇ ਬ੍ਰਿਟੇਨ ਦੀ ਸੰਸਦ ‘ਚ ਚੁੱਕਿਆ ਕਿਸਾਨ ਅੰਦੋਲਨ ਦਾ ਮੁੱਦਾ ਤੇ ਨੌਦੀਪ ਕੌਰ ‘ਤੇ ਹੋਏ ਤਸ਼ੱਦਦ ਬਾਰੇ ਕਰਵਾਇਆ ਜਾਣੂ

TeamGlobalPunjab
2 Min Read

ਯੂਕੇ : ਦਿੱਲੀ ਦੀਆਂ ਸਰਹੱਦਾਂ’ ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਮੁੱਦਾ ਲਗਾਤਾਰ ਵਿਦੇਸ਼ਾਂ ਵਿੱਚ ਉੱਠ ਰਿਹਾ ਹੈ। ਬ੍ਰਿਟੇਨ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਇੱਕ ਵਾਰ ਮੁੜ ਤੋਂ ਕਿਸਾਨ ਅੰਦੋਲਨ ਦਾ ਮੁੱਦਾ ਆਪਣੀ ਪਾਰਲੀਮੈਂਟ ਵਿੱਚ ਚੁੱਕਿਆ ਹੈ। ਪਾਰਲੀਮੈਂਟ ਵਿਚ ਤਨਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਸੰਸਦ ਮੈਂਬਰਾਂ ਵੱਲੋਂ ਦਸਤਖ਼ਤ ਕੀਤੀ ਚਿੱਠੀ ਭੇਜੀ ਹੈ। ਅਤੇ ਇਸ ਸੰਬੰਧੀ ਇਕ ਲੱਖ ਤੋਂ ਵੱਧ ਲੋਕਾਂ ਨੇ ਆਨਲਾਈਨ ਪਟੀਸ਼ਨ ਤੇ ਵੀ ਦਸਤਖ਼ਤ ਕੀਤੇ ਹਨ। ਆਪਣੇ ਆਪ ਵਿੱਚ ਇੱਕ ਵੱਡੀ ਮੁਹਿੰਮ ਛਿੜ ਚੁੱਕੀ ਹੈ।

ਇਸ ਦੌਰਾਨ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਭਾਰਤ ਵਿੱਚ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਪ੍ਰਦਰਸ਼ਨ ਕਰ ਰਹੇ ਹਨ ਤੇ ਇਸ ਨੇ ਸਾਡੀ ਚਿੰਤਾ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਤਨਮਨਜੀਤ ਸਿੰਘ ਢੇਸੀ ਨੇ ਪਾਰਲੀਮੈਂਟ ਵਿਚ ਮਜ਼ਦੂਰ ਕਾਰਕੁਨ ਨੌਦੀਪ ਕੌਰ ਦਾ ਵੀ ਮੁੱਦਾ ਚੁੱਕਿਆ ਹੈ ਅਤੇ ਮੰਗ ਕੀਤੀ ਕਿ ਪਾਰਲੀਮੈਂਟ ਵਿੱਚ ਇਸ ਮੁੱਦੇ ਉਪਰ ਚਰਚਾ ਕੀਤੀ ਜਾਵੇ। ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਨੌਦੀਪ ਕੌਰ ਵਰਗੇ ਸਮਾਜਿਕ ਕਾਰਕੁਨ ਅਤੇ ਪੱਤਰਕਾਰਾਂ ਦੇ ਉੱਪਰ ਤਸ਼ੱਦਦ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ ਤੇ ਜਿਸਮਾਨੀ ਤਸ਼ੱਦਦ ਵੀ ਹੋਇਆ ਹੈ।

Share this Article
Leave a comment