ਢੀਂਡਸਾ ਵਲੋਂ ਖੇਤੀ ਆਰਡੀਨੈੱਸਾਂ ਖਿਲਾਫ਼ 15 ਸਤੰਬਰ ਨੂੰ ਸੜਕਾਂ ਜਾਮ ਕਰਨ ਦੇ ਸੱਦੇ ਦੀ ਹਮਾਇਤ ਦਾ ਐਲਾਨ

TeamGlobalPunjab
3 Min Read

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਨੇ ਕਿਸਾਨ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਖੇਤੀ ਆਰਡੀਨੈੱਸਾਂ ਖਿਲਾਫ਼ 15 ਸਤੰਬਰ ਨੂੰ ਸੰਸਦ ਅੰਦਰ ਬਿਲ ਪੇਸ਼ ਹੋਣ ਵਾਲੇ ਦਿਨ ਦੋ ਘੰਟੇ ਸੜਕਾਂ ਜਾਮ ਕਰਨ ਦੇ ਸੱਦੇ ਦੀ ਡੱਟਕੇ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਬਿਆਨ ਜਾਰੀ ਕਰਦਿਆਂ ਖੇਤੀ ਆਰਡੀਨੈਸਾਂ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੂੰ ਹਰਤਰਾਂ ਦੇ ਸਾਥ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਪੰਜਾਬ ਦੇ 85 ਫੀਸਦੀ ਲੋਕ ਖੇਤੀ ਨਾਲ ਸਿੱਧੇ-ਅਸਿੱਧੇ ਤੌਰ ‘ਤੇ ਜੁੜੇ ਹੋਏ ਹਨ। ਜਿਨ੍ਹਾਂ ਦੀ ਰੋਜੀ ਰੋਟੀ ਦਾ ਸਵਾਲ ਹੈ।

ਇਹ ਆਰਡੀਨੈੱਸ ਖੇਤੀ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨੀ ਨੂੰ ਤਬਾਹ ਕਰਨ ਵਾਲੇ ਤੇ ਫੈਡਰਲਿਜ਼ਮ ਨੂੰ ਢਾਹ ਲਾਉਣ ਵਾਲੇ ਹਨ।ਜਿਣਸਾਂ ਦੀ ਖਰੀਦ ਦੀ ਗਰੰਟੀ ਖਤਮ ਹੋ ਜਾਣ ਦੇ ਖਤਰੇ ਨੇ ਕਿਸਾਨ ਪਰਿਵਾਰਾਂ ਦੇ ਸਾਹ ਸੂਤ ਕੇ ਰੱਖ ਦਿੱਤੇ ਹਨ।ਉਹਨਾਂ ਕਿਹਾ ਕਿ ਕੁੱਝ ਲੋਕ ਆਪਣੇ ਨਿੱਜੀ ਸਵਾਰਥਾਂ ਖਾਤਰ ਆਰਡੀਨੈੱਸਾਂ ਦੇ ਮੁੱਦੇ ਉਪਰ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਯਤਨ ਕਰ ਰਹੇ ਹਨ।ਉਹਨਾਂ ਨਿੱਜੀ ਸਵਾਰਥ ਦੀ ਰਾਜਨੀਤੀ ਕਰਨ ਵਾਲੇ ਆਗੂਆਂ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਆਰਡੀਨੈੱਸ ਖੇਤੀ ਵਿਰੋਧੀ ਹੀ ਨਹੀਂ ਸਗੋਂ ਰਾਜਾਂ ਦੇ ਅਧਿਕਾਰ ਖੋਹਣ ਵਾਲੇ ਵੀ ਹਨ।ਜਿਹਨਾਂ ਅਧਿਕਾਰਾਂ ਦੇ ਹੱਕਾਂ ਲਈ ਪੰਜਾਬ ਦੇ ਲੋਕਾਂ ਨੇ ਲੰਬੇ ਸੰਘਰਸ਼ ਲੜੇ ਹਨ ਕਿਉਂਕਿ ਆਰਥਿਕ ਤੌਰ’ਤੇ ਕਮਜ਼ੋਰ ਸੂਬਾ ਕਦੇ ਵੀ ਸਿੱਖਿਆ, ਸਿਹਤ, ਖੇਤੀ, ਬੁਨਿਆਦੀ ਢਾਂਚੇ ਤੇ ਵਿਕਾਸ ਵੱਲ ਅੱਗੇ ਨਹੀਂ ਵਧ ਸਕਦਾ।

ਇਸ ਕਰਕੇ ਕਿਸਾਨਾਂ ਦੇ ਸਾਂਝੇ ਸੰਘਰਸ਼ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ ਤੇ ਸਫ਼ਲ ਬਣਾਉਣ ਦੀ ਜ਼ਰੂਰਤ ਹੈ ਤਾਂ ਕਿ ਕੇਂਦਰ ਸਰਕਾਰ ਉੱਪਰ ਖੇਤੀ ਵਿਰੋਧੀ ਆਰਡੀਨੈੱਸਾਂ ਨੂੰ ਵਾਪਸ ਲੈਣ ਲਈ ਦਬਾਅ ਪਾਇਆ ਜਾ ਸਕੇ। ਉਹਨਾਂ ਕੱਲ੍ਹ ਸੰਘਰਸ਼ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਦੀ ਸਖ਼ਤ ਨਿੰਦਾ ਕੀਤੀ ।ਉਹਨਾਂ ਪਾਰਟੀ ਵਰਕਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਇਹ ਆਰਡੀਨੈੱਸ ਪੰਜਾਬ ਹਰ ਵਾਸੀ ਨੂੰ ਪਰਭਾਵਿਤ ਕਰਨਗੇ। ਉਹਨਾਂ ਦੀ ਦੁਬਾਰਾ ਕਰੋਨਾਵਾਇਰਸ ਟੈਸਟ ਰਿਪੋਰਟ ਪਾਜ਼ਿਟਿਵ ਆ ਗਈ ਹੈ ਜਿਸ ਕਰਕੇ ਉਹ ਪਾਰਲੀਮੈਂਟ ਨਹੀਂ ਜਾ ਸਕਣਗੇ।

ਉਹਨਾਂ ਇਸ ਸਬੰਧੀ ਸਪੀਕਰ ਨੂੰ ਬਕਾਇਦਾ ਲਿਖਕੇ ਭੇਜਿਆ ਹੈ ਕਿ ਖੇਤੀ ਆਰਡੀਨੈੱਸਾਂ ਦੇ ਮੁੱਦੇ ‘ਤੇ ਮੇਰੇ ਵਿਚਾਰ ਜਾਂ ਮੇਰਾ ਪੱਖ ਖੇਤੀ ਆਰਡੀਨੈੱਸਾਂ ਦੇ ਖਿਲਾਫ਼ ਸਮਝਿਆ ਜਾਵੇ।ਮੈ ਤੇ ਮੇਰੀ ਪਾਰਟੀ ਸ਼ਰੋਮਣੀ ਅਕਾਲੀ ਦਲ ਡੈਮੋਕਰੇਟਿਕ ਪਹਿਲਾਂ ਹੀ ਇਹਨਾਂ ਆਰਡੀਨੈੱਸਾਂ ਨੂੰ ਵਾਪਸ ਲੈਣ ਸਬੰਧੀ ਪ੍ਧਾਨ ਮੰਤਰੀ ਨੂੰ ਪੱਤਰ ਭੇਜ ਚੁੱਕੀ ਹੈ। ਉਹਨਾਂ ਪਾਰਟੀ ਵਰਕਰਾਂ ਤੋ ਇਲਾਵਾ ਖੇਤੀ ਖੇਤਰ ਨਾਲ ਜੁੜੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ15 ਸਤੰਬਰ ਦੇ ਸੜਕਾਂ ਜਾਮ ਕਰਨ ਦੇ ਸਾਂਝੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦਾ ਡੱਟ ਕੇ ਸਾਥ ਦੇਣ।

- Advertisement -

Share this Article
Leave a comment