ਢੀਂਡਸਾ ਵੱਲੋਂ ਦਰਵੇਸ਼ ਸਿਆਸਤਦਾਨ ਜਥੇਦਾਰ ਮੇਜਰ ਸਿੰਘ ਉਬੋਕੇ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

TeamGlobalPunjab
1 Min Read

ਮੁਹਾਲੀ: ਮਾਝੇ ਦੇ ਤਰਨਤਾਰਨ ਖੇਤਰ ਨਾਲ ਸਬੰਧਿਤ ਦਰਵੇਸ਼ ਸਿਆਸਤਦਾਨ, ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ, ਸਾਬਕਾ ਲੋਕ ਸਭਾ ਮੈਂਬਰ ਅਤੇ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਜਥੇਦਾਰ ਮੇਜਰ ਸਿੰਘ ਉਬੋਕੇ ਦੇ ਅਕਾਲ ਚਲਾਣੇ ਉੱਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਢੀਂਡਸਾ ਨੇ ਕਿਹਾ ਕਿ ਸਰਦਾਰ ਉਗੋਕੇ ਪੰਜਾਬ ਦੀ ਰਾਜਨੀਤੀ ਵਿੱਚ ਆਪਣਾ ਇੱਕ ਖ਼ਾਸ ਸਥਾਨ ਰੱਖਦੇ ਸਨ ਅਤੇ ਉਨ੍ਹਾਂ ਨੇ ਹਮੇਸ਼ਾਂ ਅਸੂਲਾਂ ਦੀ ਰਾਜਨੀਤੀ ਉੱਤੇ ਪਹਿਰਾ ਦਿੱਤਾ ਹੈ। ਅਕਾਲੀ ਦਲ ਡੈਮੋਕਰੈਟਿਕ ਦੇ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਉੱਗੋਕੇ ਦੇ ਜਾਣ ਨਾਲ ਪਾਰਟੀ ਨੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਇਕ ਵੱਡੇ ਚਿਹਰੇ ਨੂੰ ਗਵਾ ਦਿੱਤਾ ਹੈ। ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਬੇਨਤੀ ਕਰਦੇ ਹਨ ਕਿ ਓੁਹ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਣ ਅਤੇ ਪਰਿਵਾਰ ਨੂੰ ਅਜਿਹੇ ਦੁੱਖ ਸਹਿਣ ਲਈ ਬਲ ਬਖ਼ਸ਼ਣ।

Share this Article
Leave a comment