ਚੰਡੀਗੜ੍ਹ ਸਣੇ ਸੂਬੇ ਦੇ ਹੋਰਨਾਂ ਅਹਿਮ ਮੁੱਦਿਆਂ ਨੂੰ ਲੈ ਕੇ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਨਗੇ ਮੁਲਾਕਾਤ  

TeamGlobalPunjab
2 Min Read

ਚੰਡੀਗੜ੍ਹ: ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੁਖਦੇਵ ਸਿੰਘ ਢੀਂਡਸਾ ਉਚੇਚੇ ਤੌਰ `ਤੇ ਇਨ੍ਹਾਂ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਦਿੱਲੀ ਵਿੱਚ ਮੌਜੂਦ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆਂ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਸ਼੍ਰੀ ਅਮਿਤ ਸ਼ਾਹ ਨਾਲ ਪੰਜਾਬ ਨਾਲ ਸਬੰਧਤ ਹੋਰਨਾਂ ਮੁੱਦਿਆਂ ਤੇ ਵੀ ਗੱਲਬਾਤ ਕਰਨਗੇ। ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ।

ਢੀਂਡਸਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਦੇ ਹਰੇਕ ਸੂਬੇ ਨੂੰ ਰਾਜਧਾਨੀ ਮਿਲੀ ਹੈ ਪ੍ਰੰਤੂ ਪੰਜਾਬ ਨੂੰ ਉਸ ਦੀ ਰਾਜਧਾਨੀ ਨਹੀ ਦਿੱਤੀ ਗਈ। ਇਸ ਕਰਕੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਪੰਜਾਬ ਨੂੰ ਦੇਣਾ ਚਾਹੀਦਾ ਹੈ।

ਢੀਂਡਸਾ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਦਿੱਲੀ ਵਿੱਚ ਮੌਜੂਦ ਹਨ।ਸ. ਢੀਂਡਸਾ ਨੇ ਕਿਹਾ ਕਿ ਉਹ ਹਮੇਸ਼ਾ ਰਾਜਾਂ ਦੇ ਵੱਧ ਅਧਿਕਾਰਾਂ ਦੇ ਪੱਖ ਵਿੱਚ ਰਹੇ ਹਨ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਦੇ ਹਰ ਫੈਸਲੇ ਦਾ ਵਿਰੋਧ ਕਰਦੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment