ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਫਿਰ ਹੋਇਆ ਵਾਧਾ

TeamGlobalPunjab
1 Min Read

ਨਵੀਂ ਦਿੱਲੀ: ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਨੂੰ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ, ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ੁੱਕਰਵਾਰ ਨੂੰ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ ਡੀਜ਼ਲ ਦੀਆਂ ਕੀਮਤਾਂ ਵਿੱਚ 17 ਪੈਸੇ ਤੱਕ ਦਾ ਵਾਧਾ ਕੀਤਾ ਹੈ।

ਇਸ ਤੋਂ ਪਹਿਲਾਂ 15 ਜੁਲਾਈ ਨੂੰ ਵੀ ਡੀਜ਼ਲ ਦੇ ਰੇਟ ਵਿੱਚ 13 ਪੈਸੇ ਦਾ ਵਾਧਾ ਹੋਇਆ ਸੀ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸ਼ੁੱਕਰਵਾਰ ਨੂੰ ਪੈਟਰੋਲ ਦਾ ਰੇਟ ਬਿਨ੍ਹਾਂ ਕਿਸੇ ਬਦਲਾਅ ਦੇ 80.43 ਰੁਪਏ ਪ੍ਰਤੀ ਲੀਟਰ ‘ਤੇ ਬਣਿਆ ਹੋਇਆ ਹੈ ਅਤੇ ਡੀਜ਼ਲ ਦੀ ਕੀਮਤ 17 ਪੈਸੇ ਦੇ ਵਾਧੇ ਨਾਲ 81.35 ਰੁਪਏ ਪ੍ਰਤੀ ਲੀਟਰ ਦੇ ਇਤਿਹਾਸਿਕ ਪੱਧਰ ‘ਤੇ ਪਹੁੰਚ ਗਈ ਹੈ। ਰਾਸ਼ਟਰੀ ਰਾਜਧਾਨੀ ਦੇ ਨਾਲ ਹੀ ਦੇਸ਼ ਦੇ ਹੋਰ ਮਹਾਨਗਰਾਂ ਵਿੱਚ ਵੀ ਸ਼ੁੱਕਰਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਸ਼ੁੱਕਰਵਾਰ ਨੂੰ ਪੈਟਰੋਲ ਬਿਨ੍ਹਾ ਕਿਸੇ ਬਦਲਾਅ ਦੇ 87.19 ਰੁਪਏ ਪ੍ਰਤੀ ਲੀਟਰ ਉੱਤੇ ਮਿਲ ਰਿਹਾ ਹੈ ਅਤੇ ਡੀਜ਼ਲ 16 ਪੈਸੇ ਦੇ ਵਾਧੇ ਦੇ ਨਾਲ 79.56 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ। ਕੋਲਕਾਤਾ ਵਿੱਚ ਵੀ ਪੈਟਰੋਲ ਆਪਣੀ ਪੁਰਾਣੀ ਕੀਮਤ 82.10 ਰੁਪਏ ਪ੍ਰਤੀ ਲੀਟਰ ‘ਤੇ ਬਣਿਆ ਹੋਇਆ ਹੈ ਅਤੇ ਡੀਜ਼ਲ 16 ਪੈਸੇ ਦੀ ਵਾਧੇ ਦੇ ਨਾਲ 76.49 ਰੁਪਏ ਪ੍ਰਤੀ ਲੀਟਰ ‘ਤੇ ਮਿਲ ਰਿਹਾ ਹੈ।

Share this Article
Leave a comment