ਲੰਬੇ ਸਮੇਂ ਬਾਅਦ ਇੱਕ ਵਾਰ ਫਿਰ ਹੋਇਆ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ

TeamGlobalPunjab
2 Min Read

ਨਿਊਜ਼ ਡੈਸਕ- ਲੰਬੇ ਸਮੇਂ ਤੋਂ ਬਾਅਦ ਇੱਕ ਵਾਰ ਫਿਰ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ 80 ਪੈਸੇ ਪ੍ਰਤੀ ਲੀਟਰ ਵਧਣ ਜਾ ਰਹੀਆਂ ਹਨ। ਵਧੀਆਂ ਹੋਈਆਂ ਕੀਮਤਾਂ ਅੱਜ ਮੰਗਲਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਇਆਂ ਹਨ।

ਦੱਸ ਦੇਈਏ ਕਿ ਪਿਛਲੇ 137 ਦਿਨਾਂ ਤੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ ਹੈ। ਭਾਵੇਂ 137 ਦਿਨਾਂ ਤੋਂ ਡੀਜ਼ਲ-ਪੈਟਰੋਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ ਪਰ ਥੋਕ ਖਪਤਕਾਰਾਂ ਲਈ ਡੀਜ਼ਲ ਦੀ ਕੀਮਤ ਵਿੱਚ ਕਾਫੀ ਵਾਧਾ ਹੋਇਆ ਹੈ। ਇਸ ‘ਚ ਇਕਦਮ ਵੱਡਾ ਵਾਧਾ ਹੋਇਆ ਹੈ, ਉਹ ਵੀ ਸਿੱਧੇ ਤੌਰ ‘ਤੇ 25 ਰੁਪਏ ਦਾ ਵੱਡਾ ਵਾਧਾ। ਦਿੱਲੀ ਵਿੱਚ ਡੀਜ਼ਲ ਥੋਕ ਖਪਤਕਾਰਾਂ ਨੂੰ 115 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵੇਚਿਆ ਜਾ ਰਿਹਾ ਹੈ। ਇਸ ਫੈਸਲੇ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣਗੀਆਂ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਸਭ ਤੋਂ ਵੱਡਾ ਕਾਰਨ ਕੱਚੇ ਤੇਲ ਦੀਆਂ ਕੀਮਤਾਂ ਹਨ। ਮੌਜੂਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਉਦੋਂ ਦੀਆਂ ਹਨ ਜਦੋਂ ਕੱਚਾ ਤੇਲ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਸੀ। ਫਿਲਹਾਲ ਕੱਚੇ ਤੇਲ ਦੀ ਕੀਮਤ ਡਿੱਗਣ ਤੋਂ ਬਾਅਦ ਵੀ 100 ਡਾਲਰ ਪ੍ਰਤੀ ਬੈਰਲ ਹੈ। ਇਸ ਹਿਸਾਬ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਤੈਅ ਮੰਨਿਆ ਜਾ ਰਿਹਾ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment