ਮੁੰਬਈ: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਦੇਹਾਂਤ ਹੋ ਗਿਆ ਹੈ। ਬੁੱਧਵਾਰ ਸਵੇਰੇ 7.30 ਵਜੇ 98 ਸਾਲ ਦੀ ਉਮਰ ‘ਚ ਉਨ੍ਹਾਂ ਮੁੰਬਈ ਦੇ ਹਿੰਦੂਜਾ ਹਸਪਤਾਲ ‘ਚ ਆਖਰੀ ਸਾਹ ਲਿਆ।ਦਿਲੀਪ ਕੁਮਾਰ ਨੂੰ ਇੱਕ ਵਾਰ ਫਿਰ 29 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਤੇ ਵਾਰ-ਵਾਰ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਜਾ ਰਿਹਾ ਸੀ।
ਇਸ ਤੋਂ ਪਹਿਲਾਂ ਦਿਲੀਪ ਕੁਮਾਰ ਨੂੰ 6 ਜੂਨ ਨੂੰ ਸਾਹ ਲੈਣ ‘ਚ ਤਕਲੀਫ਼ ਹੋਣ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਸਮੇਂ ਉਨ੍ਹਾਂ ਦੇ ਫੇਫੜਿਆਂ ‘ਚ ਪਾਣੀ ਭਰ ਗਿਆ ਸੀ।ਜਿਸ ਤੋਂ ਬਾਅਦ ਛੋਟੀ ਸਰਜਰੀ ਹੋਈ ਸੀ ਅਤੇ ਪੰਜ ਦਿਨਾਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ।