ਮੁੱਖ ਮੰਤਰੀ ਤੇ ਭੜਕੇ ਦਲਜੀਤ ਚੀਮਾ! ਕੀਤੇ ਅਹਿਮ ਖੁਲਾਸੇ

TeamGlobalPunjab
2 Min Read

ਚੰਡੀਗੜ੍ਹ  : ਸੂਬੇ ਵਿਚ ਆਬਕਾਰੀ ਵਿਭਾਗ ਦੇ ਮੁੱਦੇ ਤੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵਲੋਂ ਇਸ ਮੁੱਦੇ ਤੇ ਹਰ ਦਿਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਜਾ ਰਿਹਾ ਹੈ । ਇਸੇ ਸਿਲਸਿਲੇ ਵਿਚ ਅਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਪ੍ਰੈਸ ਕਾਨਫਰੰਸ ਕਰਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀਂ ਲਿਆ ਗਿਆ । ਉਨ੍ਹਾਂ ਕਿਹਾ ਕਿ ਅਜ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦਾ ਧੰਦਾ ਸ਼ਰੇਆਮ ਵਧ ਫੁਲ ਰਿਹਾ ਹੈ ।

https://www.facebook.com/ShiromaniAkaliDal/videos/619604758636777/

ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂਆਂ ਵਲੋਂ ਸ਼ਰੇਆਮ ਖਜਾਨੇ ਨੂੰ ਲੁੱਟਿਆ ਜਾ ਰਿਹਾ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਭ ਕੁਝ ਜਾਣਦੇ ਹੋਏ ਵੀ ਚੁਪ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੀ ਜਿੰਮੇਵਾਰੀ ਨਿਭਾਉਣ ਵਿਚ ਅਸਫਲ ਹਨ। ਇਸ ਮੌਕੇ ਉਨ੍ਹਾਂ ਆਬਕਾਰੀ ਨੀਤੀ ਦੇ ਵਿਵਾਦ ਲਈ ਵੀ ਮੁੱਖ ਮੰਤਰੀ ਨੂੰ ਜਿੰਮੇਵਾਰ ਠਹਿਰਾਇਆ । ਇਸ ਮੌਕੇ ਦਲਜੀਤ ਸਿੰਘ ਚੀਮਾ ਨੇ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਏ ਜਾਣ ਦੀ ਵੀ ਨਿੰਦਾ ਕੀਤੀ ।

ਦਸ ਦੇਈਏ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਦੀਆਂ ਡਿਉਟੀਆਂ ਸ਼ਰਾਬ ਦੀਆਂ ਫੈਕਟਰੀਆਂ ਵਿੱਚ ਲਗਾ ਦਿਤੀਆਂ ਗਈਆਂ ਸਨ । ਪਰ ਇਸ ਦਾ ਨਾ ਸਿਰਫ਼ ਅਧਿਆਪਕਾਂ ਵੱਲੋ ਵਿਰੋਧ ਕੀਤਾ ਗਿਆ ਬਲਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਵੀ ਇਸ ਤੋਂ ਬਾਅਦ ਨਾਰਾਜ਼ਗੀ ਪ੍ਰਗਟਾਈ ਸੀ ।

- Advertisement -

Share this Article
Leave a comment