ਦਲਜੀਤ ਦੋਸਾਂਝ ਨੇ ਵੀ ਖੇਤੀ ਆਰਡੀਨੈਂਸਾਂ ਦਾ ਕੀਤਾ ਵਿਰੋਧ, ਕਿਸਾਨਾਂ ਨੂੰ ਦਿੱਤਾ ਸਮਰਥਨ

TeamGlobalPunjab
2 Min Read

ਚੰਡੀਗੜ੍ਹ : ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦਾ ਪੰਜਾਬ ਦੇ ਵਿੱਚ ਜਬਰਦਸਤ ਵਿਰੋਧ ਹੋ ਰਿਹਾ ਹੈ। ਕਿਸਾਨ, ਖੇਤ ਮਜ਼ਦੂਰ ਸੜਕਾਂ ‘ਤੇ ਨਿੱਤਰੇ ਹੋਏ ਹਨ ਤਾਂ ਹੁਣ ਪੰਜਾਬੀ ਕਲਾਕਾਰ ਵੀ ਕਿਸਾਨਾਂ ਦੇ ਸਮਰਥਨ ਵਿਚ ਅੱਗੇ ਵਧੇ ਹਨ। ਪੰਜਾਬੀ ਗਾਇਕ ਬੱਬੂ ਮਾਨ ਤੋਂ ਬਾਅਦ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਕੇਂਦਰ ਦੇ ਬਿੱਲਾਂ ਦਾ ਵਿਰੋਧ ਕੀਤਾ।

ਦਿਲਜੀਤ ਦੋਸਾਂਝ ਨੇ ਟਵੀਟ ਕਰਦੇ ਹੋਏ ਕਿਸਾਨਾਂ ਦੇ ਇਸ ਆਰਡੀਨੈਂਸ ਨੂੰ ਗਲਤ ਕਰਾਰ ਦਿੱਤਾ ਹੈ। ਦਲਜੀਤ ਦੁਸਾਂਝ ਨੇ ਟਵੀਟ ਕਰਦੇ ਹੋਏ ਲਿਖਿਆ ਕਿ-

“ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ

ਹਾਏ ਨੀ! ਇਹ ਪੱਥਰ ਹੋਈਆਂ ਜੀਭਾਂ,

- Advertisement -

ਹਾਏ ਨੀ! ਦਿਲ ਭਰਿਆ ਪਲ ਪਲ ਫਿਸੇ,

ਹਾਏ ਨੀ! ਇਹ ਡਾਢੇ ਪੈਂਡੇ ਲੰਮੇ,

ਹਾਏ ਨੀ! ਨਿਰੀਆਂ ਸੂਲਾਂ ਗਿੱਟੇ ਗਿੱਟੇ।”


ਦਿਲਜੀਤ ਦੁਸਾਂਝ ਨੇ ਆਪਣੇ ਇਸ ਟਵਿੱਟਰ ਪੋਸਟ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ।

Share this Article
Leave a comment