ਦਿਲਜੀਤ ਦੀ ਫਿਲਮ ‘ਹੌਂਸਲਾ ਰੱਖ’ ‘ਚ ਨਜ਼ਰ ਆਵੇਗੀ ਸ਼ਹਿਨਾਜ਼ ਤੇ ਗਿੱਪੀ ਗਰੇਵਾਲ ਦਾ ਪੁੱਤਰ

TeamGlobalPunjab
1 Min Read

ਚੰਡੀਗੜ੍ਹ: ਬਿੱਗ ਬਾਸ 13 ‘ਚ ਆਪਣੇ ਵੱਖਰੇ ਅੰਦਾਜ਼ ਨਾਲ ਸਭ ਦੇ ਦਿਲਾਂ ਨੂੰ ਛੂਹ ਲੈਣ ਵਾਲੀ ਪੰਜਾਬੀ ਸਿੰਗਰ-ਅਦਾਕਾਰ ਸ਼ਹਿਨਾਜ਼ ਗਿੱਲ ਨੂੰ ਇੱਕ ਵੱਡਾ ਆਫਰ ਮਿਲਿਆ ਹੈ। ਸ਼ਹਿਨਾਜ਼ ਜਲਦ ਹੀ ਦਿਲਜੀਤ ਦੁਸਾਂਝ ਨਾਲ ਪੰਜਾਬੀ ਫ਼ਿਲਮ ‘ਚ ਨਜ਼ਰ ਆਉਣ ਵਾਲੀ ਹੈ।

ਸ਼ਹਿਨਾਜ਼ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਆਪਣੀ ਵੀਡੀਓ ਸ਼ੂਟ ਵਿੱਚ ਬਿਜ਼ੀ ਹੈ, ਪਰ ਉਹ ਇਸ ਫ਼ਿਲਮ ਦੀ ਸ਼ੂਟਿੰਗ ਲਈ ਕੈਨੇਡਾ ਰਵਾਨਾ ਹੋ ਚੁੱਕੀ ਹੈ। ‘ਹੌਂਸਲਾ ਰੱਖ’ ਟਾਈਟਲ ਦੀ ਇਸ ਪੰਜਾਬੀ ਫ਼ਿਲਮ ‘ਚ ਸ਼ਹਿਨਾਜ਼, ਦਿਲਜੀਤ ਦੋਸਾਂਝ ਅਤੇ ਪੰਜਾਬੀ ਫ਼ਿਲਮਾਂ ਦੀ ਅਦਾਕਾਰਾ ਸੋਨਮ ਬਾਜਵਾ ਦੇ ਨਾਲ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਵੇਗੀ।

ਦੱਸ ਦਈਏ ਕਿ ਫਿਲਮ ਦੀ ਪ੍ਰੋਡਕਸ਼ਨ ਵੀ ਦਿਲਜੀਤ ਹੀ ਕਰ ਰਹੇ ਹਨ ਤੇ ਇਹ ਫਿਲਮ ਉਨ੍ਹਾਂ ਦੀ ਨਵੀਂ ਪ੍ਰੋਡਕਸ਼ਨ ਕੰਪਨੀ ਪ੍ਰੋਡਿਊਸ ਕਰਨ ਜਾ ਰਹੀ ਹੈ। ਫਿਲਮ ਦੀ ਸ਼ੂਟਿੰਗ ਕੈਨੇਡਾ ਦੇ ਵੈਨਕੂਵਰ ਵਿੱਚ ਹੋਵੇਗੀ। ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਕਾਮੇਡੀਅਨ ਗਿੱਪੀ ਗਰੇਵਾਲ ਦਾ ਪੁੱਤਰ ਸ਼ਿੰਦਾ ਗਰੇਵਾਲ ਵੀ ਇਸ ਫ਼ਿਲਮ ਵਿੱਚ ਨਜ਼ਰ ਆਉਣ ਵਾਲਾ ਹੈ। ਇਹ ਫ਼ਿਲਮ ਇੱਕ ਰੋਮਾਂਟਿਕ ਕਾਮੇਡੀ ਫ਼ਿਲਮ ਹੋਵੇਗੀ।

- Advertisement -

Share this Article
Leave a comment