ਨਿਊਜ਼ ਡੈਸਕ: ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ( Diljit Dosanjh ) ਦੀ ਨਵੀਂ ਫਿਲਮ ‘ਪੰਜਾਬ 95’ ( Punjab 95 ) ਦੀ ਰਿਲੀਜ਼ ‘ਚ ਅੜਿੱਕਾ ਪੈਂਦਾ ਨਜ਼ਰ ਆ ਰਿਹਾ ਹੈ। ਇਹ ਫਿਲਮ ‘ਚ ਦਿਲਜੀਤ ਦੁਸਾਂਝ ਨੇ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ।
ਦੱਸ ਦਈਏ ਕਿ ਸੰਵੇਦਨਸ਼ੀਲ ਮੁੱਦਿਆਂ ਕਾਰਨ ਸੈਂਸਰ ਬੋਰਡ ਵੱਲੋਂ ਫਿਲਮ ‘ਚ 85 ਕੱਟ ਲਗਾਉਣ ਦੀ ਮੰਗ ਰੱਖੀ ਹੈ। ਇਸ ਤੋਂ ਬਾਅਦ ਰਿਵਾਈਜ਼ਡ ਕਮੇਟੀ ਵੱਲੋਂ ਹੁਣ 85 ਦੀ ਥਾਂ ਤੇ 120 ਕੱਟ ਲਗਾਉਣ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਕਮੇਟੀ ਦੇ ਟਾਈਟਲ ਨੂੰ ਲੈ ਕੇ ਵੀ ਰੇੜਕਾ ਬਣਿਆ ਹੋਇਆ ਹੈ, ਇਸ ਵਿਚ ਵੀ ਬਦਲਾਅ ਦੀ ਮੰਗ ਕੀਤੀ ਗਈ ਹੈ।
ਮਿਡ-ਡੇਅ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ ਇਸ ਫਿਲਮ ‘ਚ ਸਾਰੇ ਉਹ ਦ੍ਰਿਸ਼ ਬਦਲਣ ਦੇ ਹੁਕਮ ਕੀਤੇ ਗਏ ਹਨ, ਜਿਸ ਵਿਚ ਪੰਜਾਬ ਅਤੇ ਤਰਨ-ਤਾਰਨ ਜ਼ਿਲ੍ਹੇ ਦਾ ਜ਼ਿਕਰ ਹੈ। ਇਸ ਤੋਂ ਇਲਾਵਾ ਫਿਲਮ ਵਿਚ ਕੈਨੇਡਾ ਅਤੇ ਯੂਕੇ ਦੇ ਹਵਾਲੇ ਹਟਾਉਣ ਦੀ ਵੀ ਮੰਗ ਕੀਤੀ ਗਈ ਹੈ। ਇਸ ਫਿਲਮ ਦਾ ਟਾਈਟਲ ਪੰਜਾਬ 95 ਰੱਖਿਆ ਹੈ।
ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ (Jaswant Singh Khalra) ਸਾਲ 1995 ‘ਚ ਲਾਪਤਾ ਹੋ ਗਏ ਸਨ, ਜਿਸ ਕਰਕੇ ਸੈਂਸਰ ਬੋਰਡ ਵੱਲੋਂ ਫਿਲਮ ਦਾ ਟਾਈਟਲ ਬਦਲਣ ਦੀ ਮੰਗ ਕੀਤੀ ਗਈ ਹੈ। ਕਮਟੀ ਨੇ ਇਹ ਵੀ ਕਿਹਾ ਹੈ ਕਿ ਫਿਲਮ ਦੇ ਮੁੱਖ ਕਿਰਦਾਰ ਜਸਵੰਤ ਸਿੰਘ ਖਾਲੜਾ ਦਾ ਨਾਂ ਵੀ ਬਦਲਿਆ ਜਾਵੇ। ਇਸ ਦੇ ਨਾਲ ਹੀ ਫਿਲਮ ਵਿੱਚੋਂ ਗੁਰਬਾਣੀ ਦੇ ਦ੍ਰਿਸ਼ ਵੀ ਹਟਾਉਣ ਲਈ ਕਿਹਾ ਹੈ। ਇਸ ਤੋਂ ਬਾਅਦ ਫਿਲਮ ਨਿਰਮਾਤਾਵਾਂ ਵੱਲੋਂ ਵੀ ਸੈਂਸਰ ਬੋਰਡ ਵਲੋਂ ਬਦਲਾਅ ਕਰਨ ਦੇ ਆਦੇਸ਼ ਤੋ ਬਾਅਦ ਇਤਰਾਜ਼ ਜ਼ਾਹਿਰ ਕੀਤਾ ਹੈ। ਫਿਲਮ ਨਿਰਮਾਤਾਵਾਂ ਵੱਲੋਂ ਕਿਹਾ ਹੈ ਕਿ ਜਸਵੰਤ ਸਿੰਘ ਖਾਲੜਾ ਪੰਜਾਬ ਦੇ ਸਤਿਕਾਰਤ ਵਿਅਕਤੀ ਹਨ। ਇਸ ਕਰਕੇ ਉਨ੍ਹਾਂ ਦਾ ਨਾਮ ਹਟਾਉਣਾ ਗਲਤ ਹੋਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।