ਪੰਜਾਬੀ ਗਾਇਕ ਢਿੱਲੋਂ ਦੇ ਪਿਤਾ ਹੋਏ ਲਾਪਤਾ, ਲੋਕਾਂ ਨੂੰ ਕੀਤੀ ਮਦਦ ਦੀ ਅਪੀਲ

TeamGlobalPunjab
1 Min Read

ਚੰਡੀਗੜ੍ਹ: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਦੀ ਲਾਪਤਾ ਹੋ ਗਏ ਹਨ। ਇਸ ਸਬੰਧੀ ਜਾਣਕਾਰੀ ਖੁਦ ਦਿਲਪ੍ਰੀਤ ਢਿੱਲੋਂ ਨੇ ਖੁਦ ਦਿੱਤੀ ਹੈ। ਗਾਇਕ ਨੇ ਸੋਸ਼ਲ ਮੀਡੀਆ ‘ਤੇ ਆਪਣੇ ਪਿਤਾ ਦੀ ਤਸਵੀਰ ਪੋਸਟ ਕਰਕੇ ਲੋਕਾਂ ਤੋਂ ਮਦਦ ਦੀ ਗੁਹਾਰ ਲਗਾਈ ਹੈ। ਮਿਲੀ ਜਾਣਕਾਰੀ ਮੁਤਾਬਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਪਿਛਲੇ ਕਈ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ ਹਨ।

ਦਿਲਪ੍ਰੀਤ ਢਿੱਲੋਂ ਨੇ ਇੰਸਟਾਗ੍ਰਾਮ ‘ਤੇ ਪਿਤਾ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ‘ਇਹ ਫੋਟੋ ਮੇਰੇ ਫਾਦਰ ਸਾਹਬ ਦੀ ਹੈ, ਹਨ ਦਾ ਨਾਮ ਕੁਲਦੀਪ ਢਿੱਲੋਂ ਹੈ। ਇਹ ਪਿਛਲੇ ਦਿਨਾਂ ਤੋਂ ਮਿਸਿੰਗ ਹਨ ਅਤੇ ਉਨ੍ਹਾਂ ਦਾ ਫੋਨ ਵੀ ਬੰਦ ਆ ਰਿਹਾ ਹੈ। ਜੇਕਰ ਕਿਸੇ ਨੇ ਵੀ ਇਨ੍ਹਾਂ ਨੂੰ ਵੇਖਿਆ ਹੈ ਤਾਂ ਉਹ ਸਾਨੂੰ ਇਨ੍ਹਾਂ ਨੰਬਰਾਂ ‘ਤੇ ਜਾਣਕਾਰੀ ਦਿੱਤੀ ਜਾਵੇ: 9803000570 , 7888428616.

Share this Article
Leave a comment