CID ‘ਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਹੋਇਆ ਦੇਹਾਂਤ

Rajneet Kaur
2 Min Read

ਨਿਊਜ਼ ਡੈਸਕ: ਮਸ਼ਹੂਰ ਕ੍ਰਾਈਮ ਸ਼ੋਅ CID ਵਿੱਚ ਫਰੈਡਰਿਕਸ ਦਾ ਕਿਰਦਾਰ ਨਿਭਾਉਣ ਵਾਲੇ ਦਿਨੇਸ਼ ਫਡਨੀਸ ਦਾ ਬੀਤੀ 4 ਦਸੰਬਰ ਨੂੰ ਦੇਹਾਂਤ ਹੋ ਗਿਆ। ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਅਦਾਕਾਰ ਦੀ ਬੀਤੀ ਰਾਤ ਕਰੀਬ 12 ਵਜੇ ਮੌਤ ਹੋ ਗਈ। ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਦੇ ਦੇਹਾਂਤ ਤੋਂ ਬਾਅਦ ਇੰਡਸਟਰੀ ‘ਚ ਸੋਗ ਦਾ ਮਾਹੌਲ ਹੈ।

ਸ਼ੋਅ ‘ਚ ਦਯਾ ਦਾ ਕਿਰਦਾਰ ਨਿਭਾਉਣ ਵਾਲੇ ਉਸ ਦੇ ਸਹਿ-ਅਦਾਕਾਰ ਦਯਾਨੰਦ ਸ਼ੈੱਟੀ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ।ਦਯਾਨੰਦ ਸ਼ੈੱਟੀ ਨੇ ਦੱਸਿਆ ਕਿ ਦਿਨੇਸ਼ ਦੇਰ ਰਾਤ 12.08 ਵਜੇ ਆਖਰੀ ਸਾਹ ਲਏ। ਉਨ੍ਹਾਂ ਨੂੰ ਮੁੰਬਈ ਦੇ ਤੁੰਗਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦਯਾਨੰਦ ਨੇ ਦੱਸਿਆ ਕਿ ਦਿਨੇਸ਼ ਦੀ ਮੌਤ ਮਲਟੀਪਲ ਆਰਗਨ ਫੇਲੀਅਰ ਹੋਣ ਕਾਰਨ ਹੋਈ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ ਅਤੇ ਕਈ ਦਿੱਕਤਾਂ ਕਾਰਨ ਉਨ੍ਹਾਂ ਨੂੰ ਕੱਲ੍ਹ ਹੀ ਵੈਂਟੀਲੇਟਰ ਤੋਂ ਹਟਾਇਆ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਦਿਨੇਸ਼ ਨੂੰ ਦਿਲ ਦਾ ਦੌਰਾ ਪਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦਿਨੇਸ਼ ਦੀ ਹਾਲਤ ਨਾਜ਼ੁਕ ਸੀ ਅਤੇ ਉਹ ਹਸਪਤਾਲ ‘ਚ ਵੈਂਟੀਲੇਟਰ ਸਪੋਰਟ ‘ਤੇ ਸੀ। ਉਨ੍ਹਾਂ ਦਾ ਜਿਗਰ ਖ਼ਰਾਬ ਹੋ ਗਿਆ ਸੀ। ਇਸ ਤੋਂ ਪਹਿਲਾਂ ਖਬਰਾਂ ਆਈਆਂ ਸਨ ਕਿ ਅਦਾਕਾਰ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਨੂੰ ਦਯਾਨੰਦ ਸ਼ੈੱਟੀ ਨੇ ਖਾਰਜ ਕੀਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment