ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ਦਿਨਕਰ ਗੁਪਤਾ ਨੂੰ ਵੱਡੀ ਰਾਹਤ ਦਿੰਦੇ ਹੋਏ ਅਹਿਮ ਫੈਸਲਾ ਸੁਣਾਇਆ ਹੈ। ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਦਿਨਕਰ ਗੁਪਤਾ ਹੀ ਪੰਜਾਬ ਦੇ ਡੀਜੀਪੀ ਬਣੇ ਰਹਿਣਗੇ। ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਯੂਪੀਐਸਸੀ ਦੇ ਹੱਕ ਵਿਚ ਫੈਸਲਾ ਸੁਣਾਉਂਦੇ ਹੋਏ ਨਿਯੁਕਤੀ ਨੂੰ ਜਾਇਜ਼ ਠਹਿਰਾਇਆ ਹੈ।
ਦੱਸਣਯੋਗ ਦਿਨਕਰ ਗੁਪਤਾ ਨੂੰ ਪੰਜਾਬ ਦੇ ਡੀਜੀਪੀ ਬਣਾਏ ਜਾਣ ਖ਼ਿਲਾਫ਼ ਪੰਜਾਬ ਦੇ ਆਈਪੀਐਸ ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਪੰਜਾਬ ਦੇ ਹੋਰ ਆਈਪੀਐਸ ਅਫ਼ਸਰਾਂ ਦੀ ਮੰਗ ਤੇ ਕੈਟ ਨੇ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਸੀ ਤੇ ਕੈਟ ਦੇ ਆਦੇਸ਼ ਖਿਲਾਫ ਪੰਜਾਬ ਸਰਕਾਰ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ।