ਅੰਮ੍ਰਿਤਸਰ ਤੋਂ ਰੋਮ ਲਈ ਸਿੱਧੀ ਉਡਾਣ ਹੋਈ ਸ਼ੁਰੂ

TeamGlobalPunjab
1 Min Read

ਅੰਮ੍ਰਿਤਸਰ: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਜੋ ਕਿ ਸ੍ਰੀ ਗੁੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵੀ ਹਨ, ਵੱਲੋਂ ਲਗਾਤਾਰ ਕੀਤੇ ਗਏ ਯਤਨਾਂ ਸਦਕਾ ਅੱਜ ਅੰਮ੍ਰਿਤਸਰ ਤੋਂ ਰੋਮ (ਇਟਲੀ) ਲਈ ਸਿੱਧੀ ਉਡਾਨ ਸ਼ੁਰੂ ਹੋ ਗਈ ਹੈ। ਔਜਲਾ ਜੋ ਕਿ ਜਰੂਰੀ ਰੁਝੇਵਿਆਂ ਕਾਰਨ ਦਿੱਲੀ ਵਿਖੇ ਹੋਣ ਕਾਰਨ ਅੱਜ ਉਡਾਣ ਦੀ ਸ਼ੁਰੂਆਤ ਮੌਕੇ ਅੰਮ੍ਰਿਤਸਰ ਨਹੀਂ ਪਹੁੰਚ ਸਕੇ, ਉਨ੍ਹਾਂ ਨੇ ਫੋਨ ਰਾਹੀਂ ਇਸ ਉਡਾਨ ਦੇ ਮੁਸਾਫਰਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਕਿਹਾ ਕਿ ਇਸ ਉਡਾਣ ਨਾਲ ਅੰਮ੍ਰਿਤਸਰ ਸਿੱਧਾ ਯੂਰਪ ਨਾਲ ਜੁੜਿਆ ਹੈ ਜੋ ਕਿ ਪੰਜਾਬੀ ਭਾਈਚਾਰੇ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਟਲੀ ਰਹਿ ਰਹੇ ਲੋਕਾਂ ਦੀ ਇਹ ਮੰਗ ਸੀ ਅਤੇ ਉਨ੍ਹਾਂ ਦੀ ਮੰਗ ਨੂੰ ਉਠਾਉਣਾ ਮੇਰਾ ਫਰਜ ਸੀ ਜੋ ਮੈਂ ਕੀਤਾ।

ਅੱਜ ਪਲੇਠੀ ਉਡਾਣ ਦੀ ਸ਼ੁਰੂਆਤ ਮੌਕੇ ਵਿਧਾਇਕ ਸੁਨੀਲ ਦੱਤੀ, ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਰਾਜ ਕੰਵਲਪ੍ਰੀਤ ਸਿੰਘ ਲੱਕੀ, ਕੌਂਸਲਰ ਸੋਨੂੰ ਦੱਤੀ ਅਤੇ ਬਾਬੁਰ ਔਜਲਾ ਨੇ ਹਵਾਈ ਅੱਡੇ ਪਹੁੰਚ ਮੁਸਾਫਰਾਂ ਨੂੰ ਫੁੱਲ ਭੇਂਟ ਕਰਕੇ ਸਫਰ ਲਈ ਸੁਭਕਾਮਨਾਵਾਂ ਦਿੱਤੀਆਂ। ਦੱਤੀ ਨੇ ਕਿਹਾ ਕਿ ਇਸ ਉਡਾਣ ਨਾਲ ਅੰਮ੍ਰਿਤਸਰ ਵਿੱਚ ਸੈਲਾਨੀਆਂ ਦੀ ਪਹਿਲਕਦਮੀ ਵਧੇਗੀ ਜੋ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਵੇਗੀ।

- Advertisement -

TAGGED:
Share this Article
Leave a comment