ਨਿਊਜ਼ ਡੈਸਕ: ਕੈਨੇਡਾ ਵਿੱਚ ਲਗਭਗ 950,000 ਪੰਜਾਬੀ ਹਨ, ਜੋ ਕਿ 2021 ਦੇ ਅੰਕੜਿਆਂ ਮੁਤਾਬਿਕ ਦੇਸ਼ ਦੀ ਆਬਾਦੀ ਦਾ ਲਗਭਗ 2.6 ਪ੍ਰਤੀਸ਼ਤ ਬਣਦਾ ਹੈ। ਇਹਨਾਂ ਵਿੱਚੋਂ ਬਹੁਤ ਸਾਰੇ ਪਰਿਵਾਰਾਂ ਦੇ ਪੰਜਾਬ ਵਿੱਚ ਪਰਿਵਾਰ, ਦੋਸਤਾਂ ਅਤੇ ਕਾਰੋਬਾਰਾਂ ਨਾਲ ਸਿੱਧੇ ਸਬੰਧ ਹਨ। ਭਾਰਤ ਕੈਨੇਡਾ ਦਾ ਚੌਥਾ ਸਭ ਤੋਂ ਵੱਡਾ ਅੰਤਰਰਾਸ਼ਟਰੀ ਹਵਾਈ ਅੱਡਾ ਹੈ, ਅਤੇ ਹਜ਼ਾਰਾਂ ਪੰਜਾਬੀ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੀ ਯਾਤਰਾ ਕਰਦੇ ਹਨ। ਇਸ ਲਈ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਦੀ ਲੋੜ ਹੈ। ਵਰਤਮਾਨ ਵਿੱਚ, ਦੋਵਾਂ ਵਿਚਕਾਰ ਕੋਈ ਸਿੱਧੀ ਉਡਾਣ ਨਹੀਂ ਹੈ।ਅੰਦਾਜ਼ੇ ਮੁਤਾਬਿਕ ਭਾਰਤ ਤੋਂ ਹਰ ਸਾਲ ਪੰਜ ਲੱਖ ਯਾਤਰੀ ਸਫਰ ਕਰਦੇ ਹਨ।
ਕੈਨੇਡਾ ਤੋਂ ਅੰਮ੍ਰਿਤਸਰ ਨੂੰ ਸਿੱਧੀ ਉਡਾਣ ਦਾ ਮਸਲਾ ਇਕ ਵਾਰ ਫ਼ਿਰ ਤੋਂ ਚਰਚਾ ਵਿੱਚ ਆ ਗਿਆ ਹੈ । ਕੈਨੇਡੀਅਨ ਸਰਕਾਰ ਵੱਲੋਂ ਭਾਰਤ ਨੂੰ ਜਾਣ ਵਾਲੀਆਂ ਉਡਾਣਾਂ ਬਾਬਤ ਇਕ ਅਹਿਮ ਫ਼ੈਸਲਾ ਲੈਂਦਿਆਂ ਏਅਰ ਟਰਾਂਸਪੋਰਟ ਐਗਰੀਮੈਂਟ ਵਿੱਚ ਕੁਝ ਤਬਦੀਲੀਆਂ ਕੀਤੀਆਂ ਗਈਆਂ ਹਨ।ਕੈਨੇਡਾ ਦੇ ਟਰਾਂਸਪੋਰਟ ਮਿਨਿਸਟਰ ਉਮਰ ਅਲਗ਼ਬਰਾ ਨੇ ਘੋਸ਼ਣਾ ਕੀਤੀ ਕਿ ਹੁਣ ਦੋਵੇਂ ਦੇਸ਼ਾਂ ਦਰਮਿਆਨ ਅਣਗਿਣਤ ਹਵਾਈ ਉਡਾਣਾਂ ਆ ਜਾ ਸਕਣਗੀਆਂ । ਇਸਤੋਂ ਪਹਿਲਾਂ ਹਫ਼ਤੇ ਵਿੱਚ ਸਿਰਫ਼ 35 ਉਡਾਣਾਂ ਜਾ ਸਕਦੀਆਂ ਸਨ ।
ਏਅਰ ਕੈਨੇਡਾ ਨੂੰ ਲਿਖੇ ਇੱਕ ਪੱਤਰ ਵਿੱਚ, ਸੰਸਦ ਮੈਂਬਰ ਟਿਮ ਉੱਪਲ, ਜਸਰਾਜ ਸਿੰਘ ਹਾਲਨ, ਬ੍ਰੈਡਲੇ ਵਿਸ ਅਤੇ ਮਾਰਕ ਸਟ੍ਰਾਲ ਨੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਅਤੇ ਪਰਿਵਾਰਾਂ ਨੂੰ ਜੁੜੇ ਰਹਿਣ ਲਈ ਸਮਰੱਥ ਬਣਾਉਣ ਲਈ ਕੈਨੇਡਾ ਅਤੇ ਅੰਮ੍ਰਿਤਸਰ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ।
ਕੈਨੇਡਾ ਦੇ ਟਰਾਂਸਪੋਰਟ ਮੰਤਰਾਲੇ ਨੇ ਕੁਝ ਮਹੀਨੇ ਪਹਿਲਾਂ ਦੱਸਿਆ ਕਿ ਦੋਵੇਂ ਦੇਸ਼ਾਂ ਵਿੱਚ ਹੋਏ ਏਅਰ ਟਰਾਂਸਪੋਰਟ ਐਗਰੀਮੈਂਟ ਮੁਤਾਬਿਕ ਕੈਨੇਡੀਅਨ ਏਅਰਲਾਈਨ ਸਿੱਧੀ ਅੰਮ੍ਰਿਤਸਰ ਨਹੀਂ ਜਾ ਸਕਦੀ ਅਤੇ ਅੰਮ੍ਰਿਤਸਰ ਸਿੱਧੀ ਉਡਾਣ ਲਈ ਉਕਤ ਸਮਝੌਤੇ ਵਿੱਚ ਤਬਦੀਲੀ ਦੀ ਲੋੜ ਹੈ।
- Advertisement -
ਭਾਈਚਾਰੇ ਦੀ ਇਸ ਮੰਗ ਨੂੰ ਧਿਆਨ ਵਿੱਚ ਰੱਖਦਿਆਂ, ਹਾਲ ਵਿੱਚ ਹੀ ਇਕ ਕੈਨੇਡੀਅਨ ਕੰਪਨੀ ਨੇ ਜਲਦ ਹੀ ਇਹ ਉਡਾਣ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ ।ਰੌਇਲ ਕੈਨੇਡੀਅਨ ਏਅਰਲਾਈਨ ਦੇ ਪ੍ਰੈਜ਼ੀਡੈਂਟ ਵਸੀਮ ਜਾਵੇਦ ਨੇ ਕਿਹਾ ਸੀ ਅਸੀਂ ਇਕ ਚਾਰਟਰ ਉਡਾਣ ਸ਼ੁਰੂ ਕਰਨ ਜਾ ਰਹੇ ਹਾਂ , ਜਿਸ ਲਈ ਅੰਮ੍ਰਿਤਸਰ , ਲਾਹੌਰ , ਚੰਡੀਗੜ੍ਹ ਅਤੇ ਹੋਰ ਏਅਰਪੋਰਟ ਅਥਾਰਿਟੀਜ਼ ਨਾਲ ਗੱਲਬਾਤ ਚੱਲ ਰਹੀ ਹੈ ।