ਚੰਡੀਗੜ੍ਹ : CM ਮਾਨ ਦੇ ਕਰੀਬੀ ਡਾਇਰੈਕਟਰ ਕਮਿਊਨੀਕੇਸ਼ਨ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੱਸ ਦਈਏ ਕਿ CM ਮਾਨ ਦੇ ਕਰੀਬੀ ਲਗਾਤਾਰ ਸਰਕਾਰ ਵਿੱਚੋਂ ਬਾਹਰ ਹੋ ਰਹੇ ਹਨ। ਕੁੱਝ ਦਿਨਾਂ ਵਿੱਚ ਮਾਨ ਦੇ ਕਰੀਬੀਆਂ ਦਾ ਸਰਕਾਰ ਵਿੱਚੋਂ ਬਾਹਰ ਜਾਣਾ ਬਹੁਤ ਹੈਰਾਨੀ ਵਾਲੀ ਗੱਲ ਹੈ। ਕੁਝ ਦਿਨ੍ਹਾਂ ‘ਚ ਹੀ ਓਐਸਡੀ ਓਂਕਾਰ ਸਿੰਘ , ਨਵਨੀਤ ਵਧਵਾ ਤੇ ਹੁਣ ਬਲਤੇਜ ਪਨੂੰ ਨੇ ਅਸਤੀਫ਼ਾ ਦੇ ਦਿਤਾ ਹੈ। ਫਿਲਹਾਲ ਉਨ੍ਹਾਂ ਅਸਤੀਫ਼ਾ ਕਿਉਂ ਦਿਤਾ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਮੁੱਖ ਮੰਤਰੀ ਦਫ਼ਤਰ ਵਿੱਚ ਸੰਚਾਰ ਵਿਭਾਗ ਦੇ ਡਾਇਰੈਕਟਰ ਵਜੋਂ ਤਾਇਨਾਤ ਨਵਨੀਤ ਵਧਵਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਸੰਭਾਲੀ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।