ਟੂਲਕਿੱਟ ਮਾਮਲੇ ’ਚ ਦਿਸ਼ਾ ਰਵੀ ਨੂੰ ਮਿਲੀ ਜ਼ਮਾਨਤ

TeamGlobalPunjab
1 Min Read

ਨਵੀਂ ਦਿੱਲੀ: ਕਿਸਾਨ ਅੰਦੋਲਨ ਨਾਲ ਜੁੜੇ ਟੂਲਕਿੱਟ ਮਾਮਲੇ ‘ਚ ਗ੍ਰਿਫਤਾਰ 21 ਸਾਲਾ ਵਾਤਾਵਰਨ ਕਾਰਕੁਨ ਦਿਸ਼ਾ ਰਵੀ ਨੂੰ ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਦਿਸ਼ਾ ਰਵੀ ਨੂੰ 1 ਲੱਖ ਰੁਪਏ ਦਾ ਮੁਚੱਲਕਾ ਜਮ੍ਹਾ ਕਰਨ ਦੀ ਸ਼ਰਤ ‘ਤੇ ਜ਼ਮਾਨਤ ਦਿੱਤੀ ਹੈ। ਇਸ ਦੌਰਾਨ ਦਿੱਲੀ ਪੁਲੀਸ ਨੇ ਕੋਟ ਤੋਂ ਅੱਗੇ ਪੁੱਛਗਿੱਛ ਲਈ ਦਿਸ਼ਾ ਦੀ ਰਿਮਾਂਡ ਵਧਾਉਣ ਦੀ ਅਪੀਲ ਕੀਤੀ ਸੀ ਜਿਸ ਨੂੰ ਕੋਰਟ ਨੇ ਖਾਰਜ ਕਰ ਦਿੱਤਾ।

ਇਸ ਤੋਂ ਪਹਿਲਾਂ ਟੂਲਕਿੱਟ ਮਾਮਲੇ ਵਿੱਚ ਦਿਸ਼ਾ ਅੱਜ ਦਿੱਲੀ ਪੁਲੀਸ ਸਾਈਬਰ ਸੈੱਲ ਦੇ ਦਫਤਰ ਪਹੁੰਚੀ। ਉਸ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਵਾਲੇ ‘ਟੂਲਕਿੱਟ ਗੂਗਲ ਡੌਕ’ ਦੀ ਜਾਂਚ ਸਬੰਧੀ ਪੁੱਛ ਪੜਤਾਲ ਕੀਤੀ ਗਈ। ਕੁੱਝ ਘੰਟਿਆਂ ਦੀ ਪੁੱਛ ਪੜਤਾਲ ਬਾਅਦ ਉਸ ਨੂੰ ਪੁਲੀਸ ਉਥੋਂ ਲੈ ਗਈ।

ਦੱਸਣਯੋਗ ਹੈ ਕਿ ਟੂਲਕਿੱਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦੇ ਦੋਸ਼ ‘ਚ ਦਿੱਲੀ ਪੁਲਿਸ ਦੀ ਸਾਈਬਰ ਸੈੱਲ ਨੇ ਦਿਸ਼ਾ ਰਵੀ ਨੂੰ ਬੰਗਲੌਰ ਤੋਂ ਗ੍ਰਿਫਤਾਰ ਕੀਤਾ ਸੀ। ਰਵੀ ਅਤੇ ਹੋਰ ਦੇ ਖਿਲਾਫ ਪੁਲਿਸ ਨੇ ਦੇਸ਼ਧ੍ਰੋਹ ਵੱਖ-ਵੱਖ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ।

Share this Article
Leave a comment