ਬਰਖ਼ਾਸਤ DSP ਬਲਵਿੰਦਰ ਸਿੰਘ ਸੇਖੋਂ ਨੂੰ 6 ਮਹੀਨੇ ਦੀ ਕੈਦ, 2 ਹਜ਼ਾਰ ਰੁਪਏ ਜੁਰਮਾਨਾ

Rajneet Kaur
4 Min Read

 ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਦੇ ਸਸਪੈਂਡਡ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਕਾਨੂੰਨੀ ਸਹਾਇਕ ਪ੍ਰਦੀਪ ਸ਼ਰਮਾ ਨੂੰ ਹਾਈ ਕੋਰਟ ਦੇ ਜੱਜਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਰੁੱਧ ਅਪਸ਼ਬਦ ਵੀਡੀਓਜ਼ ਅਪਲੋਡ ਕਰਨ ਦੇ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੇ ਮਾਮਲੇ ਵਿੱਚ ਛੇ ਮਹੀਨੇ ਦੀ ਕੈਦ ਅਤੇ ਇੱਕ-ਇੱਕ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਦੋਵਾਂ ‘ਤੇ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਚੰਡੀਗੜ੍ਹ ਦੀ ਸੀਨੀਅਰ ਸਟੈਂਡਿੰਗ ਕੌਂਸਲ ਨੇ ਇਸ ਹੁਕਮ ਦੀ ਪੁਸ਼ਟੀ ਕੀਤੀ ਹੈ ਹਾਲਾਂਕਿ ਅਦਾਲਤ ਦਾ ਲਿਖਤੀ ਹੁਕਮ ਜਾਰੀ ਹੋਣਾ ਬਾਕੀ ਹੈ।ਦੋਵਾਂ ਨੂੰ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਫੋਨ ‘ਤੇ ਵਿਵਾਦ ‘ਚ ਘਿਰੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਸਰਕਾਰ ਨੇ ਬਰਖ਼ਾਸਤ ਕਰ ਦਿੱਤਾ ਗਿਆ ਸੀ। ਮਾਮਲੇ ਦੀ ਜਾਂਚ ਤੋਂ ਬਾਅਦ ਬਰਖਾਸਤਗੀ ਕੀਤੀ ਗਈ ਹੈ। ਇਲਜ਼ਾਮ ਹਨ ਕਿ ਸੇਖੋਂ ਨੇ ਡਿਊਟੀ ਦੌਰਾਨ ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਤੇ ਸੋਸ਼ਲ ਮੀਡੀਆ ‘ਤੇ ਸਰਕਾਰ ਵਿਰੁੱਧ ਲਿਖਦੇ ਰਹੇ।

ਇਨ੍ਹਾਂ ਦੋਸ਼ਾਂ ਕਾਰਨ ਸੇਖੋਂ ਨੂੰ ਲੰਬੇ ਸਮੇਂ ਲਈ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਹੁਣ ਜਾਂਚ ਤੋਂ ਬਾਅਦ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ ਕਿਉਂਕਿ ਜਾਂਚ ਦੌਰਾਨ ਉਹ ਪੰਜਾਬ ਹਰਿਆਣਾ ਹਾਈ ਕੋਰਟ ਵੀ ਗਏ ਸਨ ਤੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਅਜੇ ਵੀ ਚੱਲ ਰਹੀ ਹੈ ਪਰ ਇਸ ਦੌਰਾਨ ਸਰਕਾਰ ਨੇ ਉਸ ਦੀ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ। ਸੇਖੋਂ ਨੂੰ 31 ਅਗਸਤ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਸੀ। ਦਿਲਚਸਪ ਗੱਲ ਇਹ ਹੈ ਕਿ ਡੀਐਸਪੀ ਸੇਖੋਂ ਉਸੇ ਦਿਨ ਸੇਵਾਮੁਕਤ ਹੋਏ ਸਨ।

ਦੱਸ ਦੇਈਏ ਕਿ ਹਾਈ ਕੋਰਟ ਵੱਲੋਂ ਨਸ਼ਿਆਂ ਦੇ ਕਾਰੋਬਾਰ ਨੂੰ ਲੈ ਕੇ ਨੋਟਿਸ ਲੈਂਦਿਆਂ ਮਾਮਲੇ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਸੇਖੋਂ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਬਾਅਦ ਸੇਖੋਂ ਨੇ ਪ੍ਰੈੱਸ ਕਾਨਫਰੰਸ ਕਰਕੇ ਜੱਜਾਂ ਦੀ ਭੂਮਿਕਾ ‘ਤੇ ਸਵਾਲ ਖੜ੍ਹੇ ਕੀਤੇ। ਪ੍ਰੈੱਸ ਕਾਨਫਰੰਸ ਤੋਂ ਬਾਅਦ ਵੀਡੀਓ ਮੀਡੀਆ ‘ਤੇ ਪਾ ਦਿੱਤੀ ਗਈ।ਪ੍ਰੈੱਸ ਕਾਨਫਰੰਸ ਤੋਂ ਬਾਅਦ ਵੀਡੀਓ ਮੀਡੀਆ ‘ਤੇ ਪਾ ਦਿੱਤੀ ਗਈ। ਅਦਾਲਤ ਨੇ ਕਿਹਾ ਕਿ ਆਮ ਤੌਰ ‘ਤੇ ਪ੍ਰਗਟਾਵੇ ਦੀ ਆਜ਼ਾਦੀ ਦਾ ਸਨਮਾਨ ਕਰਦੇ ਹੋਏ ਅਸੀਂ ਦਖਲ ਨਹੀਂ ਦਿੰਦੇ ਪਰ ਇੱਥੇ ਨਿਆਂਪਾਲਿਕਾ ਦੇ ਅਕਸ ਨੂੰ ਖਰਾਬ ਕਰਨ ਦੇ ਉਦੇਸ਼ ਨਾਲ ਪ੍ਰੈੱਸ ਕਾਨਫਰੰਸ ਕਰਕੇ ਇਸ ਨੂੰ ਇੰਟਰਨੈੱਟ ਮੀਡੀਆ ‘ਤੇ ਪਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸੇਖੋਂ ਨੂੰ ਅਜਿਹੀਆਂ ਹਰਕਤਾਂ ਲਈ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਸੀ। ਪੁਲਸ ‘ਚ ਰਹਿੰਦਿਆਂ ਉਸ ਨੇ ਇੰਟਰਨੈੱਟ ਮੀਡੀਆ ‘ਤੇ ਸਰਕਾਰ ਖਿਲਾਫ ਟਿੱਪਣੀਆਂ ਕੀਤੀਆਂ ਸਨ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਵੀਡੀਓ ਵਿੱਚ ਪਾਇਆ ਕਿ ਹਾਈ ਕੋਰਟ ਦੇ ਦਸ ਜੱਜਾਂ ਬਾਰੇ ਟਿੱਪਣੀਆਂ ਕੀਤੀਆਂ ਗਈਆਂ ਹਨ। ਦੋ ਪੁਲਿਸ ਅਫਸਰਾਂ ਦੇ ਨਾਂ ਲੈਂਦਿਆਂ ਕਿਹਾ ਗਿਆ ਕਿ ਉਨ੍ਹਾਂ ਦੇ ਕਾਰਨ ਨਸ਼ਾ ਤਸਕਰੀ ਨਾਲ ਸਬੰਧਤ ਰਿਪੋਰਟਾਂ ਨਹੀਂ ਖੁੱਲ੍ਹ ਰਹੀਆਂ ਹਨ। ਅਦਾਲਤ ਨੇ ਕਿਹਾ ਕਿ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੇ ਜਾਣਬੁੱਝ ਕੇ ਨਿਆਂਪਾਲਿਕਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਦੋਵਾਂ ਨੂੰ ਹਿਰਾਸਤ ਵਿਚ ਲੈਣਾ ਜ਼ਰੂਰੀ ਹੈ।ਬੈਂਚ ਨੇ ਫੇਸਬੁੱਕ, ਯੂਟਿਊਬ ਅਤੇ ਟਵਿੱਟਰ ਨੂੰ ਸਾਰੇ ਵੀਡੀਓ/ਵੈੱਬ ਲਿੰਕ/ਯੂਆਰਐਲ ਨੂੰ ਹਟਾਉਣ ਦੇ ਹੁਕਮ ਦਿਤੇ ਹਨ। ਅਦਾਲਤ ਨੇ ਇੰਟਰਨੈੱਟ ਮੀਡੀਆ ਪਲੇਟਫਾਰਮਾਂ ‘ਤੇ ਸਮਾਨ ਸਮੱਗਰੀ ਅਪਲੋਡ ਕਰਨ ਵਾਲੇ ਹੋਰ ਪ੍ਰੈਸ ਚੈਨਲਾਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਹਟਾਉਣ ਦੇ ਹੁਕਮ ਦਿੱਤੇ ਸਨ ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment