ਚੰਡੀਗੜ੍ਹ: DSP ਗੁਰਸ਼ੇਰ ਸੰਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਸੰਧੂ ਦੀ ਸੇਵਾ ਤੋਂ ਬਰਖਾਸਤਗੀ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਗੁਰਸ਼ੇਰ ਸਿੰਘ ਸੰਧੂ ਨੂੰ 2 ਜਨਵਰੀ, 2025 ਨੂੰ ਤਤਕਾਲੀ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਦੁਆਰਾ ਜਾਰੀ ਹੁਕਮ ਦੇ ਤਹਿਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਸਰਕਾਰ ਨੇ ਉਨ੍ਹਾਂ ਖਿਲਾਫ ਕਾਰਵਾਈ ਕਰਦੇ ਹੋਏ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਲਈ ਸਹੂਲਤਾਂ ਪ੍ਰਦਾਨ ਕਰਨ ਨਾਲ ਪੰਜਾਬ ਪੁਲਿਸ ਵਿਭਾਗ ਦੇ ਅਕਸ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ। ਸਰਕਾਰ ਨੇ ਉਨ੍ਹਾਂ ਦੇ ਇਸ ਕੰਮ ਨੂੰ ਡਿਊਟੀ ਵਿੱਚ ਘੋਰ ਅਣਗਹਿਲੀ ਅਤੇ ਘੋਰ ਅਨੁਸ਼ਾਸਨਹੀਣਤਾ ਮੰਨਿਆ ਸੀ।ਸਰਕਾਰ ਦੇ ਇਸ ਫੈਸਲੇ ਨੂੰ ਸੰਧੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹੁਣ ਹਾਈਕੋਰਟ ਨੇ ਸੰਧੂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਉਨ੍ਹਾਂ ਦੀ ਬਰਖਾਸਤਗੀ ਦੇ ਹੁਕਮ ਰੱਦ ਕਰ ਦਿੱਤੇ ਹਨ। ਅਦਾਲਤ ਦੇ ਇਸ ਫੈਸਲੇ ਨੂੰ ਸੰਧੂ ਲਈ ਵੱਡੀ ਕਾਨੂੰਨੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

