ਪਟਿਆਲਾ: ਪਟਿਆਲਾ ਦੇ ਲੀਲਾ ਭਵਨ ਇਲਾਕੇ ਵਿੱਚ ਮੰਗਲਵਾਰ ਨੂੰ ਕਾਰ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਅਤੇ ਉਸਦੇ ਪੁੱਤਰ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਫਾਇਰਿੰਗ ਵਿੱਚ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਵਾਲੀ ਥਾਂ ਤੋਂ ਕੁਝ ਹੀ ਦੂਰੀ ‘ਤੇ ਡੀਸੀ ਪਟਿਆਲਾ ਅਤੇ SSP ਦੀ ਰਿਹਾਇਸ਼ ਹੈ, ਜਿੱਥੇ ਪੁਲਿਸ ਦੀ ਤਾਇਨਾਤੀ ਰਹਿੰਦੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਖ਼ਮੀ ਦੁਕਾਨਦਾਰ ਨੇ ਪੁਲਿਸ ਨੂੰ ਦੱਸਿਆ ਕਿ ਇੱਕ ਵਿਅਕਤੀ ਉਸਦੀ ਕਾਰ ਐਕਸੈਸਰੀਜ਼ ਦੀ ਦੁਕਾਨ ਦੇ ਬਾਹਰ ਆਪਣੀ ਕਾਰ ਖੜ੍ਹੀ ਕਰਕੇ ਕਿਤੇ ਜਾ ਰਿਹਾ ਸੀ। ਦੁਕਾਨਦਾਰ ਨੇ ਉਸਨੂੰ ਗੱਡੀ ਸਾਈਡ ‘ਤੇ ਲਗਾਉਣ ਲਈ ਕਿਹਾ, ਕਿਉਂਕਿ ਗਾਹਕਾਂ ਦੇ ਆਉਣ-ਜਾਣ ਵਿੱਚ ਦਿੱਕਤ ਆ ਰਹੀ ਸੀ। ਇਸ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ।

