ਇਲਾਹਾਬਾਦ : ਦੇਸ਼ ਦੇ ਮੁੱਖ ਜੱਜ ਐਨਵੀ ਰਮਨਾ ਨੇ ਸ਼ਨੀਵਾਰ ਨੂੰ ਇਲਾਹਾਬਾਦ ਵਿਖੇ ਇੱਕ ਪ੍ਰੋਗਰਾਮ ਵਿੱਚ ਇੱਕ ਵੱਡੀ ਗੱਲ ਕਹੀ। ਉਨ੍ਹਾਂ ਕਿਹਾ ਕਿ 1975 ਵਿੱਚ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਜਗਮੋਹਨ ਲਾਲ ਸਿਨਹਾ ਦਾ ਚੋਣ ਬੇਨਿਯਮੀਆਂ ਦੇ ਕਾਰਨ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅਯੋਗ ਠਹਿਰਾਉਣ ਦਾ ਫੈਸਲਾ ਇੱਕ ਬਹੁਤ ਹੀ ਸਾਹਸੀ ਫੈਸਲਾ ਸੀ। ਇਸ ਫੈਸਲੇ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਇਸ ਕਾਰਨ ਦੇਸ਼ ਵਿੱਚ ਐਮਰਜੈਂਸੀ ਲਗਾਈ ਗਈ।
ਸੀਜੇਆਈ ਰਮਨ ਨੇ ਸ਼ਨੀਵਾਰ ਨੂੰ ਇਲਾਹਾਬਾਦ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਕਈ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਨੈਸ਼ਨਲ ਲਾਅ ਯੂਨੀਵਰਸਿਟੀ ਅਤੇ ਹਾਈ ਕੋਰਟ ਦੇ ਨਵੇਂ ਭਵਨ ਕੰਪਲੈਕਸ ਦਾ ਨੀਂਹ ਪੱਥਰ ਵੀ ਰੱਖਿਆ।
ਇਸ ਮੌਕੇ ਜਸਟਿਸ ਰਮਨ ਨੇ ਦੇਸ਼ ਦੀਆਂ ਅਮੀਰ ਪਰੰਪਰਾਵਾਂ ਅਤੇ ਸਭ ਤੋਂ ਪੁਰਾਣੀਆਂ ਹਾਈ ਕੋਰਟਾਂ ਵਿੱਚੋਂ ਇੱਕ, ਇਲਾਹਾਬਾਦ ਹਾਈ ਕੋਰਟ ਦੇ ਯੋਗਦਾਨ ਨੂੰ ਯਾਦ ਕੀਤਾ।