SBI ‘ਚ ਨਿਕਲੀਆਂ ਬੰਪਰ ਆਸਾਮੀਆਂ ਦੀ ਮੁਫ਼ਤ ਤਿਆਰੀ ਕਰਵਾਏਗਾ ਜ਼ਿਲ੍ਹਾ ਰੋਜ਼ਗਾਰ ਦਫ਼ਤਰ

TeamGlobalPunjab
2 Min Read

ਮੋਗਾ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਪੱਧਰ ਤੇ ਸਥਿਤ ਰੋਜ਼ਗਾਰ ਦਫ਼ਤਰਾਂ ਜਰੀਏ ਜਿੱਥੇ ਰੋਜ਼ਗਾਰ ਮੇਲੇ ਲਗਾ ਕੇ ਬੇਰੋਜ਼ਗਾਰਾਂ ਦੀ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਹਾਸਲ ਕਰਨ ਵਿੱਚ ਮੱਦਦ ਕੀਤੀ ਜਾ ਰਹੀ ਹੈ ਉੱਥੇ ਹੀ ਸਰਕਾਰੀ ਨੌਕਰੀਆਂ ਹਾਸਲ ਕਰਨ ਲਈ ਹੋਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਸਟੇਟ ਬੈਂਕ ਆਫ਼ ਇੰਡੀਆ ਵਿੱਚ ਨਿਕਲੀਆਂ 5 ਹਜ਼ਾਰ ਕਲਰਕ ਦੀਆਂ ਆਸਾਮੀਆਂ ਦੀ ਪ੍ਰੀਖਿਆ ਦੀ ਤਿਆਰੀ ਵੀ ਬਿਊਰੋ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਪਰਮਿੰਦਰ ਕੌਰ ਗਿੱਲ ਨੇ ਦੱਸਿਆ ਕਿ ਸਟੇਟ ਬੈਂਕ ਆਫ਼ ਇੰਡੀਆ ਵਿੱਚ 5 ਹਜ਼ਾਰ ਕਲਰਕ ਦੀਆਂ ਆਸਾਮੀਆਂ ਨਿਕਲੀਆਂ ਹਨ, ਜਿਨ੍ਹਾਂ ਲਈ 17 ਮਈ, 2021 ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਗ੍ਰੈਜੂਏਸ਼ਨ ਪਾਸ ਨੌਜਵਾਨ ਜਿਨ੍ਹਾਂ ਦੀ ਉਮਰ 18 ਤੋਂ 28 ਸਾਲ ਤੱਕ ਹੈ, ਇਨ੍ਹਾਂ ਆਸਾਮੀਆਂ ਲਈ ਅਪਲਾਈ ਕਰ ਸਕਦੇ ਹਨ। ਇਨ੍ਹਾਂ ਆਸਾਮੀਆਂ ਦੀ ਪ੍ਰੀਖਿਆ ਦੀ ਤਿਆਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਮੁਫ਼ਤ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀ ਇਨ੍ਹਾਂ ਆਸਾਮੀਆਂ ਦੀ ਪ੍ਰੀਖਿਆ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਇਸ ਲਿੰਕ http://tinyurl.com/SBIMoga ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਉਰੋ ਦੇ ਹੈਲਪ ਲਾਈਨ ਨੰ: 62392-66860 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

Share this Article
Leave a comment