ਪੁਲਿਸ ਦੀ ਚਿਤਾਵਨੀ, ਸੁਸ਼ਾਂਤ ਸਿੰਘ ਦੀਆਂ ਆਖਰੀ ਤਸਵੀਰਾਂ ਸ਼ੇਅਰ ਕਰਨ ਵਾਲਿਆਂ ‘ਤੇ ਹੋਵੇਗੀ ਕਾਰਵਾਈ

TeamGlobalPunjab
2 Min Read

ਮੰਬਈ: ਮਹਾਰਾਸ਼ਟਰ ਪੁਲਿਸ ਦੇ ਸਾਈਬਰ ਵਿਭਾਗ ਨੇ ਲੋਕਾਂ ਨੂੰ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੇ ਮ੍ਰਿਤਕ ਸਰੀਰ ਦੀਆਂ ਤਸਵੀਰਾਂ ਆਨਲਾਈਨ ਸ਼ੇਅਰ ਨਾ ਕਰਨ ਦੀ ਅਪੀਲ ਕੀਤੀ ਹੈ। ਸੁਸ਼ਾਂਤ ਨੇ ਮੁੰਬਈ ਦੇ ਬਾਂਦਰਾ ਸਥਿਤ ਆਪਣੇ ਘਰ ਵਿੱਚ ਫ਼ਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਸੀ। ਸਾਈਬਰ ਵਿਭਾਗ ਨੇ ਇਸ ਨੂੰ ਨਿਰਾਸ਼ਾਜਨਕ ਕਾਰਵਾਈ ਕਰਾਰ ਦਿੰਦੇ ਹੋਏ ਕਿਹਾ ਕਿ ਅਜਿਹੀ ਤਸਵੀਰਾਂ ਸਾਂਝੀ ਕੀਤੇ ਜਾਣ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

ਸੁਸ਼ਾਂਤ ਦੇ ਦੇਹਾਂਤ ਦੀ ਖਬਰ ਆਉਂਦੇ ਹੀ ਉਨ੍ਹਾਂ ਦੇ ਮ੍ਰਿਤਕ ਸਰੀਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈਆਂ ਸੀ, ਜਿਸਨੂੰ ਸਾਈਬਰ ਵਿਭਾਗ ਨੇ ਗਲਤ ਠਹਿਰਾਇਆ।

ਵਿਭਾਗ ਨੇ ਐਤਵਾਰ ਰਾਤ ਟਵੀਟ ਕੀਤਾ, ਮਹਾਰਾਸ਼ਟਰ ਸਾਈਬਰ ਵਿਭਾਗ ਨੇ ਸੋਸ਼ਲ ਮੀਡੀਆ ‘ਤੇ ਇੱਕ ਨਿਰਾਸ਼ਾਜਨਕ ਕਾਰਵਾਈ ਦੇਖੀ ਜਿਸ ਵਿੱਚ ਮ੍ਰਿਤਕ ਸੁਸ਼ਾਂਤ ਸਿੰਘ ਰਾਜਪੂਤ ਦੀਆਂ ਤਸਵੀਰਾਂ ਸਾਂਝੀ ਕੀਤੀਆਂ ਜਾ ਰਹੀਆਂ ਸਨ ਜੋ ਕਿ ਬਹੁਤ ਗਲਤ ਹੈ। ਉਨ੍ਹਾਂ ਨੇ ਕਿਹਾ, ਅਜਿਹੀ ਤਸਵੀਰਾਂ ਸਾਂਝੀ ਕਰਨਾ ਕਾਨੂੰਨੀ ਦਿਸ਼ਾ-ਨਿਰਦੇਸ਼ਾਂ ਅਤੇ ਅਦਾਲਤ ਦੇ ਆਦੇਸ਼ ਦੇ ਖਿਲਾਫ ਹੈ ਅਤੇ ਅਜਿਹਾ ਕਰਨ ‘ਤੇ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ।

- Advertisement -

ਸਾਈਬਰ ਵਿਭਾਗ ਨੇ ਲੋਕਾਂ ਨੂੰ ਅਜਿਹੀਆਂ ਤਸਵੀਰਾਂ ਸਾਂਝੀਆਂ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੋ ਤਸਵੀਰਾਂ ਸਾਂਝੀ ਕੀਤੀਆਂ ਜਾ ਚੁੱਕੀ ਹਨ ਉਨ੍ਹਾਂ ਨੂੰ ਹਟਾਇਆ ਜਾਵੇ।

ਪੰਜਾਬੀ ਤੇ ਅੰਗਰੇਜ਼ੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਆਪਣੇ ਫੋਨ ‘ਤੇ ਐਪ ਡਾਊਨਲੋਡ ਕਰੋ:

Click here for GOOGLE PLAY STORE  

Click here for IOS

Share this Article
Leave a comment