ਸਰੀਰ ਦੇ ਇਨ੍ਹਾਂ ਦਰਦਾਂ ਨੂੰ ਨਾ ਕਰੋ ਨਜ਼ਰਅੰਦਾਜ਼, ਵਧ ਸਕਦੀ ਹੈ ਸਮਸਿਆ

Rajneet Kaur
2 Min Read

ਨਿਊਜ਼ ਡੈਸਕ: ਜੇਕਰ ਤੁਹਾਡੇ ਸਰੀਰ ਵਿੱਚ ਕਿਤੇ ਵੀ ਦਰਦ ਹੈ, ਤਾਂ ਇਸਨੂੰ ਕਦੇ ਵੀ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਅਗਰ ਦਰਦ ਲਗਾਤਾਰ ਹੋ ਰਿਹਾ ਹੈ ਤਾਂ ਡਾਕਟਰਾਂ ਦੀ ਸਲਾਹ ਲੈ ਕੇ ਤੁਰੰਤ ਇਲਾਜ ਕਰਵਾਉਣਾ ਚਾਹੀਦਾ ਹੈ।ਛੋਟੀਆਂ-ਛੋਟੀਆਂ ਪੀੜਾਂ ਬਾਅਦ ਵਿੱਚ ਵੱਡਾ ਰੂਪ ਧਾਰਨ ਕਰ ਲੈਂਦੀਆਂ ਹਨ, ਜੋ ਇੱਕ ਗੰਭੀਰ ਬਿਮਾਰੀ ਬਣ ਜਾਂਦੀਆਂ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਸਰੀਰ ਦੇ ਕੁਝ ਅਜਿਹੇ ਦਰਦਾਂ ਬਾਰੇ ਦੱਸਾਂਗੇ ਜਿਨ੍ਹਾਂ ਦਾ ਤੁਹਾਨੂੰ ਹਮੇਸ਼ਾ ਧਿਆਨ ਰੱਖਣਾ ਹੋਵੇਗਾ।

ਜੇਕਰ ਤੁਹਾਡੇ ਪੇਟ ਵਿੱਚ ਲਗਾਤਾਰ ਦਰਦ ਰਹਿੰਦਾ ਹੈ ਤਾਂ ਇਹ ਸਮੱਸਿਆ ਵੀ ਠੀਕ ਨਹੀਂ ਹੈ। ਗੈਸਟਰੋਇੰਟੇਸਟਾਈਨਲ ਡਿਸਆਰਡਰ ਯੂਰੀਨਰੀ ਟ੍ਰੈਕਟ ਇਨਫੈਕਸ਼ਨ ਨਾਲ ਜੁੜੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਜਿਨ੍ਹਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

ਜੇਕਰ ਤੁਹਾਡੇ ਜੋੜਾਂ ਵਿੱਚ ਅਕਸਰ ਦਰਦ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸਮੱਸਿਆ ਹੋਰ ਵੀ ਵੱਡੀ ਹੋ ਸਕਦੀ ਹੈ । ਜਦੋਂ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਹੁੰਦੀ ਹੈ ਤਾਂ ਇਹ ਜੋੜਾਂ ਵਿੱਚ ਗਠੀਏ ਦਾ ਕਾਰਨ ਵੀ ਬਣ ਸਕਦਾ ਹੈ।

ਜੇਕਰ ਪੈਰਾਂ ਵਿੱਚ ਦਰਦ ਹੋਵੇ ਅਤੇ ਸੋਜ ਆ ਜਾਵੇ ਤਾਂ ਇਹ ਰੋਗ ਵੀ ਗੰਭੀਰ ਹੈ। ਇਹ ਪੈਰੀਫਿਰਲ ਆਰਟਰੀ ਬਿਮਾਰੀ ਦੇ ਕਾਰਨ ਵੀ ਹੋ ਸਕਦਾ ਹੈ। ਇਸ ਲਈ ਲੱਤਾਂ ਦੇ ਦਰਦ ਨੂੰ ਜ਼ਿਆਦਾ ਦੇਰ ਤੱਕ ਬਰਦਾਸ਼ਤ ਨਹੀਂ ਕਰਨਾ ਚਾਹੀਦਾ। ਕਿਸੇ ਚੰਗੇ ਡਾਕਟਰ ਨੂੰ ਮਿਲਣ ਤੋਂ ਬਾਅਦ ਡਾਕਟਰੀ ਸਲਾਹ ਲਓ।

- Advertisement -

ਜੇਕਰ ਛਾਤੀ ‘ਚ ਹਲਕਾ ਜਿਹਾ ਦਰਦ ਹੈ ਤਾਂ ਇਸ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕਰੋ। ਇਹ ਦਿਲ ਦੇ ਦੌਰੇ ਦਾ ਸੰਕੇਤ ਹੋ ਸਕਦਾ ਹੈ। ਐਸਿਡ ਰਿਫਲਕਸ ਵੀ ਇੱਕ ਕਾਰਨ ਹੈ। ਇਸ ਲਈ ਦਿਲ ਨਾਲ ਜੁੜੀਆਂ ਬਿਮਾਰੀਆਂ ਨੂੰ ਲੈ ਕੇ ਹਮੇਸ਼ਾ ਗੰਭੀਰ ਰਹਿਣਾ ਚਾਹੀਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment