ਭੁਪਾਲ ਵਿਚ ਕੋਰੋਨਾ ਦਾ ਇਲਾਜ਼ ਕਰ ਰਹੇ ਡਾਕਟਰਾਂ ਨਾਲ ਕੁੱਟਮਾਰ ? ਪੁਲਿਸ ਤੇ ਲਗੇ ਦੋਸ਼

TeamGlobalPunjab
2 Min Read

ਭੋਪਾਲ : ਦੇਸ਼ ਅੰਦਰ ਕੋਰੋਨਾ ਵਾਇਰਸ ਨਾਲ ਲੜਾਈ ਵਿਚ ਦੋ ਸੈਨਾਵਾਂ ਡਾਕਟਰ ਅਤੇ ਪ੍ਰਸਾਸ਼ਨ ਦੋਵੇ ਵੱਧ ਚੜ ਕੇ ਲੋਕਾਂ ਦੀ ਮਦਦ ਕਰ ਰਹੀਆਂ ਹਨ । ਇਸ ਦੇ ਚਲਦਿਆ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ । ਦਰਅਸਲ ਇਥੇ ਭੋਪਾਲ ਏਮਜ਼ ਹਸਪਤਾਲ ਦੇ ਡਾਕਟਰਾਂ ਵਲੋਂ ਪੁਲਿਸ ਉੱਤੇ ਵੱਡੇ ਦੋਸ਼ ਲਾਏ ਜਾਂ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਰਿਪੋਰਟਾਂ ਮੁਤਾਬਿਕ ਡਾਕਟਰਾਂ ਦਾ ਦੋਸ਼ ਹੈ ਕਿ ਜਦੋ ਉਹ ਘਰ ਜਾ ਰਹੇ ਸਨ ਤਾਂ ਪੁਲਿਸ ਵਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਉਨ੍ਹਾਂ ਦੀ ਕੁੱਟਮਾਰ ਵੀ ਕੀਤੀ ਗਈ । ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣਾ ਆਈਡੀ ਕਾਰਡ ਵੀ ਦਿਖਾਇਆ ਸੀ । ਜਾਣਕਾਰੀ ਮੁਤਾਬਿਕ ਇਸ ਤੋਂ ਬਾਅਦ ਕਾਰਵਾਈ ਲਈ, ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰ ਐਸੋਸੀਏਸ਼ਨ ਇੰਡੀਆ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸ਼ਿਕਾਇਤ ਕੀਤੀ ਹੈ।

ਦੱਸ ਦੇਈਏ ਕਿ ਭੋਪਾਲ ਦੇ ਏਮਜ਼ ਹਸਪਤਾਲ ਵਿਚ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਇਸ ਤੋਂ ਇਲਾਵਾ ਇਥੇ ਟੈਸਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਇਸ ਦੀ ਜਾਣਕਾਰੀ ਭੋਪਾਲ ਏਮਜ਼ ਦੇ ਡਾਕਟਰਾਂ ਨੇ ਇੱਕ ਪੱਤਰ ਲਿਖ ਕੇ ਮਾਮਲੇ ਦੀ ਜਾਣਕਾਰੀ ਦਿੱਤੀ। ਰਿਪੋਰਟਾਂ ਮੁਤਾਬਿਕ ਆਰਡੀਏ ਨੇ ਦੋਸ਼ ਲਾਇਆ ਹੈ ਕਿ, “ਸਾਡੇ ਦੋ ਪੀਜੀ ਰੈਜ਼ੀਡੈਂਟ ਡਾਕਟਰ ਯੁਵਰਾਜ ਸਿੰਘ ਅਤੇ ਰਿਤੂਪਰਨਾ ਜਨਾ 8 ਅਪ੍ਰੈਲ ਨੂੰ ਸ਼ਾਮ 7 ਵਜੇ ਐਮਰਜੈਂਸੀ ਡਿਊਟੀ ਤੋਂ ਬਾਅਦ ਘਰ ਪਰਤ ਰਹੇ ਸਨ। ਇਸ ਦੌਰਾਨ ਕੁਝ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ।

Share this Article
Leave a comment