ਅਰਵਿੰਦ ਕੇਜਰੀਵਾਲ ਦੇ ਦਾਅਵਿਆਂ ਦੀ ਡਾਕਟਰਾਂ ਨੇ ਖੋਲ੍ਹੀ ਪੋਲ!

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਹਰ ਦਿਨ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਤਿਆਰੀਆਂ ਦੇ ਦਾਅਵੇ ਕੀਤੇ ਜਾਂਦੇ ਹਨ । ਪਰ ਅਜ ਇਕ ਅਜਿਹੀ ਵੀਡੀਓ ਸਾਹਮਣੇ ਆਈ ਹੈ ਜਿਸ ਨੇ ਕੇਜਰੀਵਾਲ ਸਰਕਾਰ ਦੇ ਦਾਅਵਿਆਂ ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ । ਦਰਅਸਲ ਇਹ ਵੀਡੀਓ ਦਿੱਲੀ ਦੇ ਅੰਬੇਡਕਰ ਹਸਪਤਾਲ ਦੀ ਹੈ। ਇਸ ਵੀਡੀਓ ਵਿੱਚ ਡਾਕਟਰਾਂ ਵਲੋਂ ਚੰਗੀ ਸੁਵਿਧਾ ਨਾ ਮਿਲਣ ਕਾਰਨ ਰੋਸ ਪ੍ਰਗਟਾਇਆ ਗਿਆ ਹੈ ।

ਦਸ ਦੇਈਏ ਕਿ ਇਸ ਵੀਡੀਓ ਵਿੱਚ ਡਾਕਟਰਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਉਹ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਦੇ ਕਰਦੇ ਖੁਦ ਕੋਰੋਨਾ ਪਾਜਿਟਿਵ ਹੋ ਗਏ ਹਨ । ਡਾਕਟਰਾਂ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਵੱਲੋਂ ਉਨ੍ਹਾ ਦੀ ਸਾਰ ਨਹੀਂ ਲਈ ਜਾ ਰਹੀ।

Share This Article
Leave a Comment