ਹਿਮਾਚਲ ਪ੍ਰਦੇਸ਼ ‘ਚ ਡਾਕਟਰਾਂ ਦੀ ਹੜਤਾਲ ਸ਼ੁਰੂ, ਮਰੀਜ਼ ਹੋਏ ਪਰੇਸ਼ਾਨ, ਆਪ੍ਰੇਸ਼ਨ ਵੀ ਮੁਲਤਵੀ

Rajneet Kaur
2 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਡਾਕਟਰਾਂ ਨੇ ਨਾਨ-ਪ੍ਰੈਕਟਿਸ ਭੱਤਾ (NPA) ਬੰਦ ਕੀਤੇ ਜਾਣ ਦੇ ਵਿਰੋਧ ਵਿੱਚ ਸੋਮਵਾਰ ਤੋਂ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗ ਪੂਰੀ ਨਾ ਹੋਣ ਤੱਕ ਡਾਕਟਰ ਰੋਜ਼ਾਨਾ ਸਵੇਰੇ 9:30 ਤੋਂ 11 ਵਜੇ ਤੱਕ ਹੜਤਾਲ ‘ਤੇ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਸਿਰਫ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਸੋਮਵਾਰ ਨੂੰ ਵੀ ਡਾਕਟਰਾਂ ਦੀ ਹੜਤਾਲ ਕਾਰਨ ਹਸਪਤਾਲਾਂ ਵਿੱਚ ਪਰਚੀ ਕਾਊਂਟਰ ਤੋਂ ਲੈ ਕੇ ਓਪੀਡੀ ਤੱਕ ਮਰੀਜ਼ਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।  ਦੂਰ ਤੋਂ ਆਏ ਲੋਕਾਂ ਨੂੰ ਬਿੰਨ੍ਹਾਂ ਡਾਕਟਰ ਨੂੰ ਮਿਲੇ ਵਾਪਿਸ ਪਤਰਣਾ ਪਿਆ। ਇਸ ਕਾਰਨ ਕਈ ਕੰਮਕਾਜ ਵੀ ਠੱਪ ਹੋ ਗਏ ਹਨ।

ਸੂਬੇ ਦੀ ਸਭ ਤੋਂ ਵੱਡੀ ਸਿਹਤ ਸੰਸਥਾ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ (ਆਈਜੀਐਮਸੀ) ਵਿੱਚ ਵੀ ਅੱਠ ਮਰੀਜ਼ਾਂ ਦੇ ਅਪਰੇਸ਼ਨ ਮੁਲਤਵੀ ਕਰ ਦਿੱਤੇ ਗਏ। ਇਨ੍ਹਾਂ ਵਿਚ ਪਿੱਤੇ ਦੀ ਬਲੈਡਰ ਅਤੇ ਹੱਡੀ ਟੁੱਟਣ ਵਾਲੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਸੀ।ਹਿਮਾਚਲ ਪ੍ਰਦੇਸ਼ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਰਾਜੇਸ਼ ਰਾਣਾ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਐਨਪੀਏ ਬੰਦ ਕਰਨ ਦਾ ਨੋਟੀਫਿਕੇਸ਼ਨ ਵਾਪਿਸ ਨਹੀਂ ਲੈਂਦੀ ਉਦੋਂ ਤੱਕ ਡਾਕਟਰਾਂ ਦੀ ਹੜਤਾਲ ਜਾਰੀ ਰਹੇਗੀ। ਜੇਕਰ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਹੜਤਾਲ ਦਾ ਸਮਾਂ ਵੀ ਵਧਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਜਾਰੀ ਰੱਖੀਆਂ ਗਈਆਂ ਹਨ। ਇੱਥੋਂ ਤੱਕ ਕਿ ਗੰਭੀਰ ਮਰੀਜ਼ਾਂ ਦੇ ਅਪਰੇਸ਼ਨ ਵੀ ਮੁਲਤਵੀ ਨਹੀਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸੋਮਵਾਰ ਸ਼ਾਮ 7 ਵਜੇ ਡਾਕਟਰਾਂ ਦੀ ਆਨਲਾਈਨ ਮੀਟਿੰਗ ਵੀ ਹੋਈ ਹੈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਸਰਕਾਰ ਦਾ ਇਹ ਫੈਸਲਾ ਡਾਕਟਰਾਂ ਦੇ ਹਿੱਤ ਵਿੱਚ ਨਹੀਂ ਹੈ। ਡਾਕਟਰ ਆਪਣੀਆਂ ਮੰਗਾਂ ਮੰਨਣ ਤੋਂ ਪਿੱਛੇ ਨਹੀਂ ਹਟਣਗੇ। ਦੂਜੇ ਪਾਸੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ (ਮੀਡੀਆ) ਨਰੇਸ਼ ਚੌਹਾਨ ਨੇ ਦੱਸਿਆ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਸੂਬੇ ਤੋਂ ਬਾਹਰ ਹਨ। ਉਨ੍ਹਾਂ ਦੇ ਵਾਪਿਸ ਆਉਂਦਿਆ ਹੀ  ਮਾਮਲਾ ਵਿਚਾਰਿਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment