Home / News / ਭਗੌੜੇ ਮੇਹੁਲ ਚੋਕਸੀ ਨੂੰ ਨਹੀਂ ਮਿਲੀ ਜ਼ਮਾਨਤ, ਡੋਮਿਨਿਕਾ ਹਾਈਕੋਰਟ ਨੇ ਨਹੀਂ ਮੰਨੀ ਅਪੀਲ

ਭਗੌੜੇ ਮੇਹੁਲ ਚੋਕਸੀ ਨੂੰ ਨਹੀਂ ਮਿਲੀ ਜ਼ਮਾਨਤ, ਡੋਮਿਨਿਕਾ ਹਾਈਕੋਰਟ ਨੇ ਨਹੀਂ ਮੰਨੀ ਅਪੀਲ

ਰੋਸੇਓ (ਡੋਮਿਨਿਕਾ) : ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਘੁਟਾਲੇ ਦੇ ਦੋਸ਼ੀ ਅਤੇ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਨੂੰ ਡੋਮਿਨਿਕਾ ਦੀ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਡੋਮਿਨਿਕਾ ਹਾਈਕੋਰਟ ਨੇ ਚੋਕਸੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਸਦੇ ਭੱਜਣ ਦਾ ਖ਼ਤਰਾ ਹੈ।

ਇਸ ਤੋਂ ਪਹਿਲਾਂ, ਚੋਕਸੀ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਕੈਰੀਕੋਮ ਨਾਗਰਿਕ ਹੋਣ ਦੇ ਨਾਤੇ, ਮੇਹੁਲ ਜ਼ਮਾਨਤ ਦਾ ਹੱਕਦਾਰ ਹੈ, ਕਿਉਂਕਿ ਉਸਦੇ ਖ਼ਿਲਾਫ਼ ਦੋਸ਼ ਜ਼ਮਾਨਤੀ ਧਾਰਾਵਾਂ ਅਧੀਨ ਆਉਂਦੇ ਹਨ। ਵਕੀਲਾਂ ਨੇ ਇਹ ਵੀ ਦਲੀਲ ਦਿੱਤੀ ਕਿ ਚੋਕਸੀ ਦੀ ਸਿਹਤ ਠੀਕ ਨਹੀਂ ਸੀ। ਅਜਿਹੀ ਸਥਿਤੀ ਵਿੱਚ ਜ਼ਮਾਨਤ ਰਾਸ਼ੀ ਜਮ੍ਹਾ ਕਰਵਾਉਣ ਤੋਂ ਬਾਅਦ ਉਸ ਨੂੰ ਜ਼ਮਾਨਤ ਦੇ ਦਿੱਤੀ ਜਾਣੀ ਚਾਹੀਦੀ ਹੈ।

ਉਧਰ, ਸਰਕਾਰੀ ਪੱਖ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਚੋਕਸੀ ਫਲਾਈਟ ਰਿਸਕ ਤੇ ਹੈ ਅਤੇ ਇੰਟਰਪੋਲ ਨੇ ਉਸਦੇ ਵਿਰੁੱਧ ਇੱਕ ਨੋਟਿਸ ਜਾਰੀ ਕੀਤਾ ਹੋਇਆ ਹੈ। ਜੇਕਰ ਉਸਨੂੰ ਜ਼ਮਾਨਤ ਮਿਲ ਜਾਂਦੀ ਹੈ, ਤਾਂ ਉਸ ਦੇ ਭੱਜਣ ਦਾ ਖਤਰਾ ਬਣਿਆ ਰਹੇਗਾ, ਇਸ ਲਈ ਉਸਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ।

ਉਧਰ ਮੰਨਿਆ ਜਾ ਰਿਹਾ ਹੈ ਕਿ ਚੋਕਸੀ ਹੁਣ ਸੁਪਰੀਮ ਕੋਰਟ ਵਿੱਚ ਅਪੀਲ ਦਾਖ਼ਲ ਕਰ ਸਕਦਾ ਹੈ।

ਇਸ ਤੋਂ ਪਹਿਲਾਂ ਹੋਈ ਇੱਕ ਸੁਣਵਾਈ ਵਿੱਚ ਡੋਮਿਨਿਕਾ ਹਾਈਕੋਰਟ ਨੇ ਚੋਕਸੀ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 11 ਜੂਨ ਤੱਕ ਮੁਲਤਵੀ ਕਰ ਦਿੱਤੀ ਸੀ। ਮੈਜਿਸਟਰੇਟ ਦੀ ਅਦਾਲਤ ਵਿਚ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਚੋਕਸੀ ਨੇ ਹਾਈਕੋਰਟ ‘ਚ ਪਹੁੰਚ ਕੀਤੀ ਸੀ।

ਚੋਕਸੀ ਇਸ ਤਰ੍ਹਾਂ ਪਹੁੰਚਿਆ ਡੋਮਿਨਿਕਾ

ਮੇਹੁਲ ਚੋਕਸੀ ਐਂਟੀਗੁਆ-ਬਾਰਬੁਡਾ ਵਿਚ ਰਹਿ ਰਿਹਾ ਸੀ । ਪਰ ਉਹ 23 ਮਈ ਨੂੰ ਉੱਥੋਂ ਨਾਟਕੀ ਢੰਗ ਨਾਲ ਅਚਾਨਕ ਲਾਪਤਾ ਹੋ ਗਿਆ ਅਤੇ ਦੋ ਦਿਨ ਬਾਅਦ ਡੋਮਿਨਿਕਾ ਵਿੱਚ ਫੜਿਆ ਗਿਆ । ਚੋਕਸੀ ਦਾ ਦਾਅਵਾ ਹੈ ਕਿ ਉਹ ਆਪਣੀ ਪ੍ਰੇਮਿਕਾ ਬਾਰਬਰਾ ਜੇਬਰਿਕਾ ਦੇ ਨਾਲ ਸੀ। ਉਸੇ ਦੌਰਾਨ ਉਸਨੂੰ ਅਗਵਾ ਕਰ ਲਿਆ ਗਿਆ। ਅਗਵਾ ਕਰਨ ਵਾਲਿਆਂ ਨੇ ਉਸ ਦੀ ਕੁੱਟਮਾਰ ਵੀ ਕੀਤੀ ਪਰ ਇਸ ਸਾਰੀ ਘਟਨਾ ਦੌਰਾਨ ਜੇਬਰਿਕਾ ਨੇ ਉਸ ਦੀ ਮਦਦ ਨਹੀਂ ਕੀਤੀ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਜੇਬਰਿਕਾ ਵੀ ਅਗਵਾ ਕਰਨ ਦੀ ਸਾਜਿਸ਼ ਵਿਚ ਸ਼ਾਮਲ ਸੀ।

Check Also

ਕਾਂਗਰਸੀ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਚੁੱਕਿਆ ਅਨੌਖਾ ਕੱਦਮ, ਸੰਨਿਆਸੀ ਦੇ ਮੂੰਹ ‘ਚੋਂ ਕੱਢਿਆ ਭੋਜਨ ਆਪ ਖਾਧਾ

ਨਿਊਜ਼ ਡੈਸਕ: ਕਾਂਗਰਸ ਵਿਧਾਇਕ ਨੇ ਜਾਤ ਪਾਤ ਨੂੰ ਖਤਮ ਕਰਨ ਲਈ ਅਨੌਖਾ ਕੱਦਮ ਚੁੱਕਿਆ ਹੈ।ਜਿਸ …

Leave a Reply

Your email address will not be published.