ਨਿਊਜ਼ ਡੈਸਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਹਾਲ ਹੀ ਦੇ ਮਿਜ਼ਾਈਲ ਹਮਲੇ ਦੇ ਜਵਾਬ ‘ਚ ਇਜ਼ਰਾਈਲ ਨੂੰ ਈਰਾਨ ਦੇ ਪ੍ਰਮਾਣੂ ਠਿਕਾਣਿਆਂ ‘ਤੇ ਹਮਲਾ ਕਰਨਾ ਚਾਹੀਦਾ ਹੈ। ਜਦੋਂ ਤੱਕ ਉਹ ਪਰਮਾਣੂ ਸਮੱਗਰੀ ‘ਤੇ ਹਮਲਾ ਨਹੀਂ ਕਰਦੇ, ਉਦੋਂ ਤੱਕ ਉਹ ਕੁਝ ਨਹੀਂ ਕਰਦੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਜਦੋਂ ਜੋਅ ਬਾਇਡਨ ਤੋਂ ਪੁੱਛਿਆ ਗਿਆ ਸੀ ਕਿ ਕੀ ਉਹ ਈਰਾਨ ਦੇ ਪ੍ਰਮਾਣੂ ਟਿਕਾਣਿਆਂ ‘ਤੇ ਹਮਲਿਆਂ ਦਾ ਸਮਰਥਨ ਕਰਨਗੇ ਤਾਂ ਉਨ੍ਹਾਂ ਕਿਹਾ ਸੀ ਕਿ ਨਹੀਂ, ਉਹ ਇਸ ਦਾ ਸਮਰਥਨ ਨਹੀਂ ਕਰਨਗੇ।
ਕਾਬਿਲੇਗੌਰ ਹੈ ਕਿ ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਇਹ ਖਦਸ਼ਾ ਸੀ ਕਿ ਇਜ਼ਰਾਈਲ ਵੱਡਾ ਹਮਲਾ ਕਰ ਸਕਦਾ ਹੈ। ਇਸ ਤੋਂ ਬਾਅਦ ਪੱਛਮੀ ਦੇਸ਼ਾਂ ਦੇ ਨੇਤਾਵਾਂ ਨੇ ਇਜ਼ਰਾਈਲ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ। ਇਸ ਹਮਲੇ ਤੋਂ ਬਾਅਦ ਜੋਅ ਬਾਇਡਨ ਨੇ ਕਿਹਾ ਸੀ ਕਿ ਅਸੀਂ ਇਜ਼ਰਾਈਲ ਨਾਲ ਗੱਲ ਕਰ ਰਹੇ ਹਾਂ ਅਤੇ ਚਰਚਾ ਕਰ ਰਹੇ ਹਾਂ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ। ਸਾਰੇ ਜੀ7 ਮੈਂਬਰ ਸਹਿਮਤ ਹਨ ਕਿ ਇਜ਼ਰਾਈਲ ਨੂੰ “ਜਵਾਬ ਦੇਣ ਦਾ ਅਧਿਕਾਰ” ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।