ਅਹਿਮਦਾਬਾਦ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚ ਚੁੱਕੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨੂੰ ਜੱਫੀ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ।
Welcome to India @realDonaldTrump pic.twitter.com/EOweSVwnXG
— Narendra Modi (@narendramodi) February 24, 2020
ਜਿਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਪਰਿਵਾਰ ਸਣੇ ਸਾਬਰਮਤੀ ਆਸ਼ਰਮ ਲਈ ਰਵਾਨਾ ਹੋ ਗਏ ਹਨ।
ਗੁਜਰਾਤ ਦੇ ਅਹਿਮਦਾਬਾਦ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਰੋਡ ਸ਼ੋਅ ਕੱਢਿਆ ਜਾ ਹੈ। ਸਾਬਰਮਤੀ ਆਸ਼ਰਮ ਨੂੰ ਜਾਂਦੇ ਹੋਏ ਰਸਤੇ ‘ਚ ਵੱਡੀ ਗਿਣਤੀ ‘ਚ ਲੋਕ ਟਰੰਪ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਵਾਗਤ ਕਰ ਰਹੇ ਹਨ।