ਹੁਣ ਧੋਖਾਧੜੀ ਦੇ ਮਾਮਲੇ ‘ਚ ਫਸੇ ਡੋਨਾਲਡ ਟਰੰਪ, ਅਦਾਲਤ ਨੇ ਦਿੱਤਾ ਇਹ ਹੁਕਮ

TeamGlobalPunjab
2 Min Read

ਨਿਊਯਾਰਕ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਸੀਬਤ ਵਿੱਚ ਫਸ ਗਏ ਹਨ। ਧੋਖਾਧੜੀ ਦੇ ਇੱਕ ਮਾਮਲੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਆਪਣਾ ਬਿਆਨ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਮਰੀਕੀ ਅਦਾਲਤ ਦੇ ਜੱਜ ਨੇ ਵੀਰਵਾਰ ਨੂੰ ਹੁਕਮ ਦਿੱਤਾ ਕਿ ਟਰੰਪ ਆਪਣੀਆਂ ਕਾਰੋਬਾਰੀ ਗਤੀਵਿਧੀਆਂ ਦੀ ਜਾਂਚ ਦੇ ਸਬੰਧ ਵਿੱਚ ਸਵਾਲਾਂ ਦੇ ਜਵਾਬ ਦਾਇਰ ਕਰਨ। ਧਿਆਨ ਯੋਗ ਹੈ ਕਿ ਜਦੋਂ ਤੋਂ ਉਨ੍ਹਾਂ ਨੇ ਰਾਸ਼ਟਰਪਤੀ ਅਹੁਦੇ ਤੋਂ ਅਸਤੀਫਾ ਦਿੱਤਾ ਹੈ, ਉਦੋਂ ਤੋਂ ਹੀ ਟਰੰਪ ‘ਤੇ ਦੋਸ਼ਾਂ ਦਾ ਦੌਰ ਚੱਲ ਰਿਹਾ ਹੈ।

ਜੱਜ ਆਰਥਰ ਐਂਗੋਰੋਨ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਡੋਨਾਲਡ ਟਰੰਪ, ਉਨ੍ਹਾਂ ਦੇ ਦੋ ਬੱਚਿਆਂ ਇਵਾਂਕਾ ਅਤੇ ਡੋਨਾਲਡ ਟਰੰਪ ਜੂਨੀਅਰ ਨੂੰ ਨਿਊਯਾਰਕ ਦੇ ਅਟਾਰਨੀ ਜਨਰਲ ਲੈਤੀਸੀਆ ਜੇਮਸ ਦੁਆਰਾ ਦਸੰਬਰ ਵਿੱਚ ਜਾਰੀ ਕੀਤੇ ਗਏ ਸੰਮਨ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਟਰੰਪ ਅਤੇ ਉਨ੍ਹਾਂ ਦੇ ਬੱਚੇ 21 ਦਿਨਾਂ ਦੇ ਅੰਦਰ ਆਪਣੇ ਬਿਆਨ ਦਰਜ ਕਰਵਾਉਣ। ਜੱਜ ਨੇ ਟਰੰਪ ਅਤੇ ਜੇਮਸ ਦੇ ਦਫਤਰ ਦੇ ਵਕੀਲਾਂ ਦੀ ਦੋ ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ ਇਹ ਹੁਕਮ ਦਿੱਤਾ।

ਅਦਾਲਤ ਨੇ ਕਿਹਾ ਕਿ ਅੰਤਮ ਵਿਸ਼ਲੇਸ਼ਣ ਵਿੱਚ, ਰਾਜ ਦੇ ਅਟਾਰਨੀ ਜਨਰਲ ਨੇ ਇੱਕ ਵਪਾਰਕ ਸੰਸਥਾ ਦੀ ਜਾਂਚ ਸ਼ੁਰੂ ਕੀਤੀ ਅਤੇ ਸੰਭਾਵਿਤ ਵਿੱਤੀ ਧੋਖਾਧੜੀ ਦੇ ਸਬੂਤ ਲੱਭੇ। ਹੁਣ ਉਹ ਇਸ ਕਾਰੋਬਾਰ ਨਾਲ ਜੁੜੇ ਕਈ ਲੋਕਾਂ ਤੋਂ ਸਵਾਲ-ਜਵਾਬ ਕਰਨਾ ਚਾਹੁੰਦੀ ਹੈ। ਉਨ੍ਹਾਂ ਨੂੰ ਅਜਿਹਾ ਕਰਨ ਦਾ ਸਪੱਸ਼ਟ ਅਧਿਕਾਰ ਹੈ।

ਇਸ ਫੈਸਲੇ ‘ਤੇ ਅਪੀਲ ਕੀਤੀ ਜਾ ਸਕਦੀ ਹੈ, ਪਰ ਟਰੰਪ ਦੇ ਬੁਲਾਰੇ ਨੇ ਅਜੇ ਤੱਕ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ‘ਚ ਇਸ ਗੱਲ ਦੇ ਸਬੂਤ ਮਿਲੇ ਹਨ ਕਿ ਟਰੰਪ ਦੀ ਕੰਪਨੀ ਨੇ ਕਰਜ਼ਾ ਅਤੇ ਟੈਕਸ ਛੋਟ ਹਾਸਲ ਕਰਨ ਲਈ ਗੋਲਫ ਕੋਰਸ ਅਤੇ ਸਕਾਈਸਕ੍ਰੈਪਰਸ ਵਰਗੀਆਂ ਜਾਇਦਾਦਾਂ ਦੇ ਮੁੱਲਾਂਕਣ ‘ਚ ਧੋਖਾਧੜੀ ਕੀਤੀ ਹੈ। ਹਾਲਾਂਕਿ ਟਰੰਪ ਨੇ ਅਦਾਲਤ ਦੇ ਇਸ ਆਦੇਸ਼ ‘ਤੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment