ਕਿਸਾਨ ਡਰਨ ਨਾ, ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਨਾਲ ਖੜ੍ਹਾ ਹੈ : ਕਿਸਾਨ ਆਗੂ

TeamGlobalPunjab
1 Min Read

ਨਵੀਂ ਦਿੱਲੀ : ਗਣਤੰਤਰ ਦਿਵਸ ਮੌਕੇ ਝੂਠੇ ਮੁਕੱਦਮੇ ਪਾ ਕੇ ਜੇਲ੍ਹਾਂ ’ਚ ਬੰਦ ਕੀਤੇ ਗਏ ਬੇਦੋਸ਼ੇ ਨੌਜਵਾਨ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਟਿੱਕਰੀ ਬਾਰਡਰ ’ਤੇ ਪੈਦਲ ਮਾਰਚ ਕੀਤਾ ਗਿਆ। ਇਹ ਮਾਰਚ ਰੋਹਤਕ ਰੋਡ ਤੱਕ ਕੱਢਿਆ ਗਿਆ ਤੇ ਸਟੇਜ ’ਤੇ ਪਰਤ ਕੇ ਸਮਾਪਤ ਹੋਇਆ।

 ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਬੂਟਾ ਸਿੰਘ ਨੇ ਕਿਹਾ ਕਿ ਪਿੰਡਾਂ ’ਚ ਬੈਠੇ ਲੋਕਾਂ ਨੂੰ ਵੱਡੀ ਗਿਣਤੀ ’ਚ ਦਿੱਲੀ ਦੇ ਬਾਰਡਰਾਂ ’ਤੇ ਪਹੁੰਚਣਾ ਚਾਹੀਦਾ ਹੈ ਤੇ ਭਾਜਪਾ ਦੇ ਆਈਟੀ ਸੈੱਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਖ਼ਿਲਾਫ਼ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਤੋਂ ਬਚਣਾ ਚਾਹੀਦਾ ਹੈ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਬਲਦੇਵ ਸਿੰਘ ਸੰਦੋਹਾ ਨੇ ਦਿੱਲੀ ਪੁਲੀਸ ਵੱਲੋਂ ਬੇਦੋਸ਼ੇ ਕਿਸਾਨਾਂ ਨੂੰ ਭੇਜੇ ਜਾ ਰਹੇ ਝੂਠੇ ਨੋਟਿਸਾਂ ’ਤੇ ਬੋਲਦਿਆ ਕਿਹਾ ਕਿ ਇਨ੍ਹਾਂ ਨੋਟਿਸਾਂ ਦਾ ਕਿਸਾਨਾਂ ਨੂੰ ਕੋਈ ਜਵਾਬ ਦੇਣ ਜਾਂ ਪੇਸ਼ ਹੋਣ ਦੀ ਲੋੜ ਨਹੀਂ ਹੈ। ਜੇਕਰ ਦਿੱਲੀ ਪੁਲੀਸ ਦਾ ਕੋਈ ਅਧਿਕਾਰੀ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਸੰਯੁਕਤ ਮੋਰਚਾ ਕਿਸਾਨਾਂ ਨਾਲ ਡਟ ਕੇ ਖੜ੍ਹਾ ਹੈ।

Share this Article
Leave a comment