ਨਵੀਂ ਦਿੱਲੀ: ਜੇਕਰ ਤੁਸੀਂ ਕਿਸੇ ਹੋਰ ਦੇਸ਼ ਜਾਣ ਦੀ ਤਿਆਰੀ ਕਰ ਰਹੇ ਹੋ ਅਤੇ ਪਾਸਪੋਰਟ ਬਣਾਉਣ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਥੋੜਾ ਸਾਵਧਾਨ ਹੋ ਜਾਓ। ਕਿਉਂਕਿ ਪਾਸਪੋਰਟ ਬਣਾਉਣ ਦੇ ਨਾਮ ‘ਤੇ ਦੇਸ਼ ‘ਚ ਧੋਖਾਧੜੀ ਦਾ ਧੰਦਾ ਜ਼ੋਰਾਂ ‘ਤੇ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਵਿਦੇਸ਼ ਮੰਤਰਾਲੇ ਨੇ 6 ਅਜਿਹੀਆਂ ਫਰਜ਼ੀ ਵੈੱਬਸਾਈਟਾਂ ਦੀ ਸੂਚੀ ਜਾਰੀ ਕੀਤੀ ਹੈ, ਜੋ ਪਾਸਪੋਰਟ ਬਣਾਉਣ ਦੇ ਨਾਮ ‘ਤੇ ਲੋਕਾਂ ਨੂੰ ਠੱਗ ਰਹੀਆਂ ਹਨ। ਇਹ ਫਰਜ਼ੀ ਵੈੱਬਸਾਈਟਾਂ ਨਾਂ ਸਿਰਫ ਲੋਕਾਂ ਤੋਂ ਪੈਸੇ ਕੱਢ ਰਹੀਆਂ ਹਨ ਸਗੋਂ ਉਨ੍ਹਾਂ ਦਾ ਡਾਟਾ ਵੀ ਇਕੱਠਾ ਕਰ ਰਹੀਆਂ ਹਨ।
ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਪਾਸਪੋਰਟ ਸੰਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਕਈ ਫਰਜ਼ੀ ਵੈੱਬਸਾਈਟਾਂ ਆਨਲਾਈਨ ਪਾਸਪੋਰਟ ਅਰਜ਼ੀ ਫਾਰਮ ਭਰਨ ਅਤੇ ਅਪਾਇੰਟਮੈਂਟਾਂ ਦੀ ਸਮਾਂ-ਸਾਰਣੀ ਕਰਨ ਲਈ ਬਿਨੈਕਾਰਾਂ ਤੋਂ ਨਾ ਸਿਰਫ਼ ਭਾਰੀ ਫੀਸਾਂ ਵਸੂਲ ਰਹੀਆਂ ਹਨ, ਸਗੋਂ ਉਨ੍ਹਾਂ ਦਾ ਡਾਟਾ ਵੀ ਇਕੱਠਾ ਕਰ ਰਹੀਆਂ ਹਨ।
ਧਿਆਨ ਦੇਣ ਯੋਗ ਹੈ ਕਿ ਆਪਣਾ ਪਾਸਪੋਰਟ ਬਣਾਉਣ ਲਈ ਜਾਂ ਸਬੰਧਿਤ ਸੇਵਾਵਾਂ ਲਈ, ਸਿਰਫ ਵਿਦੇਸ਼ ਮੰਤਰਾਲੇ ਦੀ ਅਧਿਕਾਰਤ ਵੈੱਬਸਾਈਟ www.passportindia.gov.in ‘ਤੇ ਲੌਗਇਨ ਕਰੋ। ਇਸ ਤੋਂ ਇਲਾਵਾ ਕੋਈ ਹੋਰ ਵੈੱਬਸਾਈਟ ਨਹੀਂ ਹੈ। ਜਦਕਿ ਅਧਿਕਾਰਤ ਮੋਬਾਈਲ ਐਪ mPassport ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਭਾਰਤੀ ਪਾਸਪੋਰਟ ਲਈ ਅਪਲਾਈ ਕਰਨ ਅਤੇ ਸਬੰਧਤ ਸੇਵਾਵਾਂ ਦਾ ਲਾਭ ਲੈਣ ਸਮੇਂ ਫਰਜ਼ੀ ਵੈੱਬਸਾਈਟਾਂ ‘ਤੇ ਨਾ ਜਾਣ ਦੀ ਸਲਾਹ ਦਿੱਤੀ ਹੈ। ਨਾ ਹੀ ਪਾਸਪੋਰਟ ਸੇਵਾਵਾਂ ਨਾਲ ਸਬੰਧਤ ਕੋਈ ਭੁਗਤਾਨ ਕਰੋ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।