ਚੰਡੀਗੜ੍ਹ: ਪੰਜਾਬ ‘ਚ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਦੇ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਰਸੂਲਪੁਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਦੋਵਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ। ਰਸੂਲਪੁਰੀ ਅਤੇ ਚੌਧਰੀ ਗੁਰਪ੍ਰੀਤ ਸਿੰਘ ਤੋਂ ਚੱਬੇਵਾਲ ਵਿੱਚ ‘ਆਪ’ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਪੰਜਾਬ ‘ਚ 13 ਨਵੰਬਰ ਤੋਂ ਉਪ ਚੋਣਾਂ ਲਈ ਵੋਟਾਂ ਪੈਣਗੀਆਂ। ਸਾਰੀਆਂ ਪਾਰਟੀਆਂ ਨੇ 4 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। ਪੰਜਾਬ ‘ਚ ਇਸ ਵਾਰ ਇਹ ਚੋਣ 3 ਵੱਡੀਆਂ ਪਾਰਟੀਆਂ ਕਾਂਗਰਸ, ‘ਆਪ’ ਅਤੇ ਭਾਜਪਾ ਵਿਚਾਲੇ ਹੋਵੇਗੀ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਉਪ ਚੋਣ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਜ਼ਿਮਨੀ ਚੋਣ ਦੇ ਨਤੀਜੇ 23 ਨਵੰਬਰ ਨੂੰ ਸਾਹਮਣੇ ਆਉਣਗੇ।
ਦਸ ਦਈਏ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਖਾਲੀ ਹੋਈਆਂ ਸਨ। ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸੀਟ ਖਾਲੀ ਹੋ ਗਈ ਹੈ। ਜਦੋਂਕਿ ਹੁਸ਼ਿਆਰਪੁਰ ਦੀ ਚੱਬੇਵਾਲ ਸੀਟ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।