ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ.ਅਮਰ ਸਿੰਘ ਫ਼ਤਹਿ

Prabhjot Kaur
1 Min Read

ਫਤਹਿਗੜ੍ਹ ਸਾਹਿਬ: ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਉਤੇ ਕਾਂਗਰਸ ਨੇ ਜਿੱਤ ਦਰਜ ਕਰ ਲਈ ਹੈ। ਉਮੀਦਵਾਰ ਡਾ. ਅਮਰ ਸਿੰਘ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਅਮਰ ਸਿੰਘ ਨੇ 332591 ਵੋਟਾਂ ਨਾਲ ਸੀਟ ਫਤਹਿ ਕਰ ਲਈ ਹੈ। ਇਸ ਸੀਟ ਤੇ ਦੂਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਜੀ.ਪੀ. ਰਹੇ। ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਖਾਲਸਾ ਅਤੇ ਭਾਜਪਾ ਦੇ  ਉਮੀਦਵਾਰ ਗੇਜਾ ਰਾਮ ਵਾਲਮੀਕਿ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।

ਫਤਹਿਗੜ੍ਹ ਸਾਹਿਬ ਸੀਟ ਦੀ ਗੱਲ ਕਰੀਏ ਤਾਂ ਇੱਥੇ ਕੁੱਲ 15 ਲੱਖ 52 ਹਜ਼ਾਰ 567 ਵੋਟਰਾਂ ਵਿੱਚੋਂ 9 ਲੱਖ 70 ਹਜ਼ਾਰ 783 ਵੋਟਰਾਂ ਨੇ ਵੋਟ ਪਾਈ। ਪੂਰੇ ਹਲਕੇ ਵਿੱਚ 62.53 ਫੀਸਦੀ ਵੋਟਿੰਗ ਹੋਈ। ਜਦੋਂ ਕਿ 2019 ਵਿੱਚ 65.68 ਫੀਸਦੀ ਵੋਟਿੰਗ ਹੋਈ ਸੀ। ਇੱਥੇ 14 ਉਮੀਦਵਾਰ ਮੈਦਾਨ ਵਿੱਚ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment