Home / News / ਕੁਵੈਤ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਡਾ.ਅਟਵਾਲ ਨੇ ਮੋਦੀ ਨੂੰ ਕੀਤੀ ਅਪੀਲ

ਕੁਵੈਤ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਡਾ.ਅਟਵਾਲ ਨੇ ਮੋਦੀ ਨੂੰ ਕੀਤੀ ਅਪੀਲ

ਚੰਡੀਗੜ੍ਹ : ਸਾਬਕਾ ਲੋਕ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੁਵੈਤ ਵਿਚ ਫਸੇ 600 ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਕਿਉਂਕਿ ਇਹਨਾਂ ਪੰਜਾਬੀਆਂ ਦੇ ਪਾਸਪੋਰਟ ਇਹਨਾਂ ਦੇ ਮਾਲਕਾਂ ਨੇ ਜ਼ਬਤ ਕਰ ਲਏ ਹਨ।

ਪ੍ਰਧਾਨ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਡਾ. ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸਾਰੇ 600 ਪੰਜਾਬੀ ਫਰਮਾਨੀਆ ਵਿਚ ਕੇ ਜੀ ਐਲ ਨਾਂ ਦੀ ਪ੍ਰਾਈਵੇਟ ਫਰਮ ਵਿਚ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਇਹਨਾਂ ਵਰਕਰਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਕਿਉਂਕਿ ਇਹਨਾਂ ਨੂੰ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਤੇ ਨਾ ਹੀ ਇਹ ਆਪਣੀ ਕੰਮ ਵਾਲੀ ਥਾਂ ਤੋਂ ਬਾਹਰ ਨਿਕਲ ਸਕਦੇ ਕਿਉਂਕਿ ਇਹਨਾਂ ਦੇ ਪਾਸਪੋਰਟ ਕੰਪਨੀ ਮੈਨੇਜਮੈਂਟ ਕੋਲ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਇਹਨਾਂ ਵਰਕਰਾਂ ਦੇ ਰਿਸ਼ਤੇਦਾਰਾਂ ਨੇ ਆ ਕੇ ਮੰਗ ਪੱਤਰ ਦਿੱਤੇ ਹਨ ਤੇ ਮੰਗ ਕੀਤੀ ਹੈ ਕਿ ਇਹ ਵਾਪਸ ਪੰਜਾਬ ਲਿਆਂਦੇ ਜਾਣ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੁਵੈਤ ਵਿਚ ਭਾਰਤੀ ਸਫਾਰਤਖਾਨੇ ਸਮੇਤ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦੇਣ ਕਿ ਫਸੇ ਹੋਏ ਇਹਨਾਂ ਵਰਕਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ ਨਾਲ ਇਹਨਾਂ ਨੂੰ ਵਾਪਸ ਪੰਜਾਬ ਲਿਆਉਣਾ ਯਕੀਨੀ ਬਣਾਇਆ ਜਾਵੇ।

Check Also

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਅਪੀਲ, ਜਾਣੋ ਪੂਰਾ ਮਾਮਲਾ

ਵਾਸ਼ਿੰਗਟਨ: ਅਮਰੀਕਾ ਨੇ ਕੋਰੋਨਾ ਮਹਾਮਾਰੀ ਅਤੇ ਅੱਤਵਾਦੀ ਖ਼ਤਰਿਆਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ …

Leave a Reply

Your email address will not be published. Required fields are marked *