ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਮਾਂਡਵਿਆ ਨਾਲ ਕੀਤੀ ਮੁਲਾਕਾਤ

Rajneet Kaur
2 Min Read

ਪਟਿਆਲਾ: ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਐੱਲ. ਮਾਂਡਵੀਆ ਪਟਿਆਲਾ ਵਿਖੇ ਪਹੁੰਚੇ। ਉਨ੍ਹਾਂ ਦਾ ਐਮਪੀ ਪਟਿਆਲਾ ਪ੍ਰਨੀਤ ਕੌਰ ਨੇ ਸਵਾਗਤ ਕੀਤਾ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਐਮਪੀ ਪਟਿਆਲਾ ਪ੍ਰਨੀਤ ਕੌਰ ਨੇ ਪਟਿਆਲਾ ਦੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਿਰ ਅਤੇ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਦੱਸ ਦਈਏ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਐੱਲ. ਮਾਂਡਵੀਆ ਨਾਲ ਇੱਕ ਅਹਿਮ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਨਾਲ ਸਬੰਧਿਤ ਮਸਲਿਆਂ ਬਾਰੇ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨੂੰ ਪੰਜਾਬ ਦੀਆਂ ਸਿਹਤ ਬਾਰੇ ਮੰਗਾਂ ਦਾ ਇੱਕ ਵਿਸਥਾਰਤ ਮੰਗ ਪੱਤਰ ਸੌਂਪਿਆ। ਨਾਲ ਹੀ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਵਿਸ਼ਵ ਪੱਧਰੀ ਬਣਾ ਰਹੀ ਹੈ, ਜਿਸ ਲਈ ਕੇਂਦਰ ਸਰਕਾਰ ਆਪਣੀ ਬਣਦੀ ਜਿੰਮੇਵਾਰੀ ਨਿਭਾਵੇ, ਜਿਸ ‘ਤੇ ਕੇਂਦਰੀ ਸਿਹਤ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ।

ਉਨ੍ਹਾਂ ਨੇ ਆਮ ਆਦਮੀ ਕਲੀਨਿਕਾਂ ਬਾਰੇ ਦੱਸਦਿਆਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਕ੍ਰਿਟੀਕਲ ਕੇਅਰ ਬਲਾਕ ਅਤੇ ਸ਼ਹਿਰੀ ਤੇ ਦਿਹਾਤੀ ਖੇਤਰਾਂ ‘ਚ ਸਿਹਤ ਸੇਵਾਵਾਂ ਆਦਿ ਬਾਰੇ ਵੀ ਕੇਂਦਰੀ ਸਹਾਇਤਾ ਤੁਰੰਤ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਇਨ੍ਹਾਂ ਸਾਰੀਆਂ ਮੰਗਾਂ ਬਾਰੇ ਕੇਂਦਰੀ ਸਿਹਤ ਮੰਤਰੀ ਨੇ ਜਲਦੀ ਕਰਵਾਈ ਕੀਤੇ ਜਾਣ ਦਾ ਵੀ ਭਰੋਸਾ ਦਿੱਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment