ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ, ਪ੍ਰਸ਼ਾਸ਼ਨ ਦੇ ਖਿਲਾਫ ਕੀਤੀ ਨਾਅਰੇਬਾਜ਼ੀ

TeamGlobalPunjab
1 Min Read

ਰਾਜਪੁਰਾ :- ਰਾਜਪੁਰਾ-ਪਟਿਆਲਾ ਰੋਡ `ਤੇ ਫੁਹਾਰਾ ਚੌਕ ਨੇੜੇ ਸਥਿੱਤ ਡਾ: ਭੀਮ ਰਾਓ ਅੰਬੇਦਕਰ ਦੇ ਬੁੱਤ ਨਾਲ ਕਿਸੇ ਸ਼ਰਾਰਤੀ ਅਨਸਰ ਵੱਲੋਂ ਛੇੜਛਾੜ ਕਰਦਿਆਂ ਉਂਗਲੀ ਤੋੜੇ ਜਾਣ ਦੀ ਜਾਣਕਾਰੀ ਮਿਲਦਿਆਂ ਹੀ ਬਾਲਮੀਕਿ ਨੌਜਵਾਨ ਸਭਾ ਪੰਜਾਬ ਦੇ ਪ੍ਰਧਾਨ ਹੰਸ ਰਾਜ ਬਨਵਾੜੀ ਤੇ ਦਲਿੱਤ ਆਗੂ ਸੁਖਜਿੰਦਰ ਸੁੱਖੀ ਦੀ ਅਗਵਾਈ ਵਿੱਚ ਬਾਲਮੀਕ ਸਮਾਜ ਦੇ ਲੋਕਾਂ ਵੱਲੋਂ ਘਟਨਾ ਸਥਾਨ `ਤੇ ਪਹੁੰਚ ਕੇ ਪ੍ਰਸ਼ਾਸ਼ਨ ਦੇ ਖਿਲਾਫ ਸਖਤ ਨਾਅਰੇਬਾਜ਼ੀ ਕਰਦਿਆਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।

ਇਸ ਮੌਕੇ ਰੋਸ ਧਰਨਾ ਦੇ ਰਹੇ ਹੰਸ ਰਾਜ ਬਨਵਾੜੀ, ਦਲਿੱਤ ਆਗੂ ਸੁਖਜਿੰਦਰ ਸੁੱਖੀ ਸਣੇ ਹੋਰਨਾਂ ਨੇ ਦੱਸਿਆ ਕਿ ਡਾ: ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਨਾਲ ਕੁਝ ਸਾਲ ਪਹਿਲਾਂ ਵੀ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੋਈ ਭਾਰੀ ਚੀਜ਼ ਮਾਰ ਕੇ ਮੂਰਤੀ ਨੂੰ ਖੰਡਿਤ ਕੀਤਾ ਗਿਆ ਹੈ। ਪਰ ਫਿਰ ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਨਵਾ ਬੁੱਤ ਤਿਆਰ ਕਰਕੇ ਇਸ ਥਾਂ `ਤੇ ਸਥਾਪਿਤ ਕਰਵਾ ਦਿੱਤਾ ਗਿਆ ਸੀ। ਪਰ ਸਥਾਨਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਦਲਿੱਤ ਸਮਾਜ਼ ਨੂੰ ਭਰੋਸਾ ਦਿੱਤੇ ਜਾਣ ਤੋਂ ਬਾਅਦ ਵੀ ਪਹਿਲਾਂ ਬੁੱਤ ਤੋੜਨ ਵਾਲੇ ਦੋਸ਼ੀ ਦਾ ਪਤਾ ਨਹੀਂ ਲੱਗ ਸਕਿਆ।

ਉਧਰ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਅੰਜਾਮ ਦੇਣ ਵਾਲੇ ਦੋਸ਼ੀ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Share this Article
Leave a comment