ਚੰਡੀਗਡ਼੍ਹ : ਸੱਤਾਧਾਰੀ ਕੈਪਟਨ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਮੁਸਲੇ ‘ਤੇ ਵਿਰੋਧੀਆਂ ਦੇ ਨਿਸ਼ਾਨੇ ਤੇ ਰਹਿੰਦੀ ਹੈ । ਇਸ ਦੇ ਚਲਦਿਆਂ ਚ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵੀ ਕਾਂਗਰਸ ਸਰਕਾਰ ਨੂੰ ਘੇਰਿਆ ਹੈ। ਚੀਮਾ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਕਿਤਾਬਾਂ ਦੇ ਰੇਟ ਵਿਚ ਬਹੁਤ ਭਾਰੀ ਵਾਧਾ ਕੀਤਾ ਜਾ ਰਿਹਾ ਹੈ।
ਦਲਜੀਤ ਚੀਮਾ ਨੇ ਖੁਲਾਸਾ ਕੀਤਾ ਕਿ ਅੱਜ ਜਿਸ ਕਿਤਾਬ ਦਾ ਮੁੱਲ ਸੱਠ ਰੁਪਏ ਹੈ ਉਸ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਸੌ ਸੱਠ ਵਿੱਚ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੱਖਾਂ ਵਿਦਿਆਰਥੀ ਪ੍ਰਭਾਵਿਤ ਹੋਣਗੇ। ਦਲਜੀਤ ਚੀਮਾ ਨੇ ਕਿਹਾ ਕਿ ਅੱਜ ਇਕ ਪਾਸੇ ਜਿਥੇ ਕੋਰੋਨਾ ਮਹਾਮਾਰੀ ਕਾਰਨ ਲੋਕ ਪ੍ਰਭਾਵਿਤ ਹੋ ਰਹੇ ਹਨ ਤਾਂ ਉਥੇ ਦੂਜੇ ਸਰਕਾਰ ਵੱਲੋਂ ਇਹ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ । ਇਸ ਮੌਕੇ ਉਨ੍ਹਾਂ ਸਰਕਾਰ ਤੇ ਤੰਜ ਕੱਸਦਿਆਂ ਕਿਹਾ ਕਿ ਇਕ ਪਾਸੇ ਬਜਟ ਦੌਰਾਨ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਵਿਦਿਆਰਥੀਆਂ ਦੀ ਸਿੱਖਿਆ ਜੋ ਬੁਨਿਆਦੀ ਢਾਂਚਾ ਉਸ ਤੇ ਹੀ ਸੱਟ ਮਾਰੀ ਜਾ ਰਹੀ ਹੈ ।
ਦੱਸ ਦੇਈਏ ਕਿ ਲਗਾਤਾਰ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਲੈ ਕੇ ਘੇਰਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਬਜਟ ਦੌਰਾਨ ਕੀਤੇ ਗਏ ਐਲਾਨ ਨੂੰ ਵਿਰੋਧੀ ਪਾਰਟੀਆਂ ਸਿਰਫ ਡਰਾਮਾ ਦੱਸ ਰਹੀਆਂ ਹਨ ।