VC ਦੀ ਨਿਯੁਕਤੀ ਨੂੰ ਲੈ ਕੇ ਡਾਕਟਰ ਗੁਰਪ੍ਰੀਤ ਵਾਂਡਰ ਨੇ ਆਪਣਾ ਨਾਂ ਲਿਆ ਵਾਪਿਸ

Rajneet Kaur
3 Min Read

ਚੰਡੀਗੜ੍ਹ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਨਾਖੁਸ਼ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ।  ਸੂਬਾ ਸਰਕਾਰ ਨੇ ਵੀਸੀ ਦੇ ਅਹੁਦੇ ਲਈ ਉਨ੍ਹਾਂ ਦਾ ਨਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ। ਪਰ, ਰਾਜਪਾਲ ਨੇ ਇਸ ਨੂੰ ਵਾਪਸ ਕਰ ਦਿੱਤਾ ਸੀ। ਜਿਸ ਤਰ੍ਹਾਂ ਇਹ ਪੂਰਾ ਮਾਮਲਾ ਵਿਵਾਦਾਂ ‘ਚ ਘਿਰਿਆ ਹੈ, ਉਸ ਨਾਲ ਸੂਬੇ ਦੀ ਭਗਵੰਤ ਮਾਨ ਸਰਕਾਰ ਅਤੇ ਰਾਜਪਾਲ ਵਿਚਾਲੇ ਟਕਰਾਅ ਵਧਣ ਦਾ ਖਦਸ਼ਾ ਹੈ।

ਦਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਯੂਨੀਵਰਸਿਟੀ ਦੇ ਵੀਸੀ ਦੀ ਨਿਯੁਕਤੀ ਨਾਲ ਸਬੰਧਤ ਫਾਈਲ ਵਾਪਸ ਕਰ ਦਿੱਤੀ ਸੀ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਡਾ: ਗੁਰਪ੍ਰੀਤ ਸਿੰਘ ਵਾਂਡਰ ਦੇ ਨਾਂ ਦੀ ਸਿਫ਼ਾਰਸ਼ ਕੀਤੀ ਗਈ ਸੀ। ਰਾਜਪਾਲ ਨੇ 3 ਨਾਵਾਂ ਦਾ ਪੈਨਲ ਭੇਜਣ ਲਈ ਕਿਹਾ ਸੀ ਪਰ ਬੁੱਧਵਾਰ ਤੱਕ ਪੈਨਲ ਨਹੀਂ ਭੇਜਿਆ ਗਿਆ।

ਸੂਤਰਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ, ਹਾਲਾਂਕਿ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਡਾਕਟਰ ਵਾਂਡਰ ਨੇ ਫੋਨ ਨਹੀਂ ਚੁੱਕਿਆ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਨੂੰ ਭੇਜੇ ਗਏ ਡਾਕਟਰ ਜੀਐਸ ਵਾਂਡਰ ਦੇ ਨਾਂ ’ਤੇ ਮੋਹਰ ਨਹੀਂ ਲਾਈ ਅਤੇ ਕਿਹਾ ਕਿ ਇਸ ਲਈ ਤਿੰਨ ਨਾਵਾਂ ਦਾ ਪੈਨਲ ਭੇਜਿਆ ਜਾਵੇ।

ਡਾ. ਵਾਂਡਰ ਨੂੰ ਵੀਸੀ ਬਣਾਉਣ ਦੇ ਮੁੱਖ ਮੰਤਰੀ ਦੇ ਇਸ ਫੈਸਲੇ ਦੀ ਕਾਫੀ ਤਾਰੀਫ਼ ਵੀ ਹੋਈ ਸੀ ਪਰ ਰਾਜਪਾਲ ਨਾਲ ਉਨ੍ਹਾਂ ਦੇ ਸਬੰਧ ਪਿਛਲੇ ਕੁਝ ਸਮੇਂ ਤੋਂ ਸੁਖਾਵੇਂ ਨਾ ਹੋਣ ਕਾਰਨ ਰਾਜ ਭਵਨ ਵੱਲੋਂ ਹਰ ਕੰਮ ਵਿੱਚ ਰੁਕਾਵਟਾਂ ਵੀ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਦੁਖੀ ਹੋ ਕੇ ਡਾਕਟਰ ਵਾਂਡਰ ਨੇ ਆਪਣਾ ਨਾਂ ਵਾਪਸ ਲੈ ਲਿਆ ਹੈ।

- Advertisement -

Share this Article
Leave a comment